ਰੂਸ ਤੇ ਯੂਕਰੇਨ ਵਿਚਾਲੇ ਤੀਜੇ ਦੌਰ ਦੀ ਗੱਲਬਾਤ, ਨਾਟੋ ਨੇ ਆਪਣੀਆਂ ਫੌਜਾਂ ਨੂੰ ਕੀਤਾ ਅਲਰਟ ਜਾਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਅਤੇ ਯੂਕਰੇਨ ਵਿਚਾਲੇ ਯੁੱਧ ਅਜੇ ਵੀ ਜਾਰੀ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਰੂਸੀ ਫੌਜ ਨੇ ਹੁਣ ਯੂਕਰੇਨ ਦੇ ਸ਼ਹਿਰਾਂ 'ਤੇ ਬੰਬਾਰੀ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਨਾਟੋ ਨੇ ਆਪਣੀਆਂ ਫੌਜਾਂ ਨੂੰ ਅਲਰਟ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਅੱਜ ਰੂਸ ਅਤੇ ਯੂਕਰੇਨ ਵਿਚਾਲੇ ਤੀਜੇ ਦੌਰ ਦੀ ਗੱਲਬਾਤ ਹੋ ਸਕਦੀ ਹੈ।

ਦੱਸ ਦੇਈਏ ਕਿ ਰੂਸ ਨੇ ਕਿਹਾ ਹੈ ਕਿ ਜੇਕਰ ਕੋਈ ਯੂਕਰੇਨ ਦੀ ਮਦਦ ਕਰਦਾ ਹੈ ਤਾਂ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਇਹੀ ਕਾਰਨ ਹੈ ਕਿ ਸਾਰੇ ਦੇਸ਼ ਯੂਕਰੇਨ ਦੇ ਨਾਲ ਖੜ੍ਹੇ ਹਨ। ਯੂਕਰੇਨ ਨੇ ਵੀ ਜਰਮਨੀ ਤੋਂ ਫੌਜੀ ਮਦਦ ਮੰਗੀ ਹੈ। ਇਸ ਦੇ ਨਾਲ ਹੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਫੇਸਬੁੱਕ ਅਤੇ ਟਵਿਟਰ ਦੇ ਨਾਲ-ਨਾਲ ਯੂਟਿਊਬ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।