Valentines Week ‘ਚ ਕੁੜੀ ਦੇ ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): UP ਦੇ ਮੇਰਠ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਕੁੜੀ ਦੇ ਭਰਾਵਾਂ ਨੇ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਮਾਮਲੇ 'ਚ ਪੁਲਿਸ ਨੇ 1 ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨਾਂ ਨੇ ਮੈਡੀਕਲ ਸਟੋਰ ਸੰਚਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਜਦੋ ਮ੍ਰਿਤਕ ਦੇ ਫੋਨ ਦੀ ਪੁਲਿਸ ਵਲੋਂ ਜਾਂਚ ਕੀਤੀ ਗਈ ਤਾਂ ਪ੍ਰੇਮਿਕਾ ਦਾ ਪਤਾ ਲੱਗਾ। ਜਦੋ ਪ੍ਰੇਮਿਕਾ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਭਰਾਵਾਂ ਵਲੋਂ ਕੀਤੇ ਕਤਲ ਦਾ ਖੁਲਾਸਾ ਕੀਤਾ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ, ਜਦਕਿ ਬਾਕੀ 2 ਦੋਸ਼ੀ ਫਰਾਰ ਦੱਸੇ ਜਾ ਰਹੇ ਹਨ। ਜਿਨ੍ਹਾਂ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..