ਅਹਿਮਦਾਬਾਦ ‘ਚ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ‘ਨਰਿੰਦਰ ਮੋਦੀ ਸਟੇਡੀਅਮ’ ਦਾ ਉਦਘਾਟਨ

by vikramsehajpal

ਅਹਿਮਦਾਬਾਦ (ਦੇਵ ਇੰਦਰਜੀਤ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁਧਵਾਰ ਅਹਿਮਦਾਬਾਦ ਵਿੱਚ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦਾ ਉਦਘਾਟਨ ਕੀਤਾ।

ਸਟੇਡੀਅਮ ਵਿੱਚ ਇਕੋ ਵੇਲੇ 1.32 ਲੱਖ ਦਰਸ਼ਕ ਬੈਠ ਕੇ ਮੈਚ ਦਾ ਆਨੰਦ ਲੈ ਸਕਣਗੇ। ਸਟੇਡੀਅਮ ਵਿੱਚ ਕ੍ਰਿਕਟ ਮੈਦਾਨ ਤੋਂ ਇਲਾਵਾਂ ਸਵਿਮਿੰਗ ਪੂਲ ਤੇ ਜਿੰਮ ਆਦਿ ਸਮੇਤ ਹੋਰ ਕਈ ਅਤਿ-ਆਧੁਨਿਕ ਸਹੂਲਤਾਂ ਮੌਜੂਦ ਹਨ। ਸਟੇਡੀਅਮ ਦਾ ਨਾਂ ਪਹਿਲਾਂ ਸਰਦਾਰ ਪਟੇਲ ਸਟੇਡੀਅਮ ਸੀ, ਜਿਸ ਨੂੰ ਬਦਲ ਕੇ ਹੁਣ (ਦੇਸ਼ ਦੇ ਮੌਜੂਦਾ ਪ੍ਰਧਾਨ ਮੰਤਰੀ ਦੇ ਨਾਮ ’ਤੇ) ‘ਨਰਿੰਦਰ ਮੋਦੀ ਸਟੇਡੀਅਮ’ ਦਾ ਨਾਂ ਦਿੱਤਾ ਗਿਆ ਹੈ।

ਸਟੇਡੀਅਮ ਦੇ ਉਦਘਾਟਨ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਖੇਡ ਮੰਤਰੀ ਕਿਰਨ ਰਿਜਿਜੂ ਸਮੇਤ ਹੋਰ ਉੱਘੀਆਂ ਹਸਤੀਆਂ ਮੌਜੂਦ ਸਨ।