ਦੇਵੀਗੜ੍ਹ ‘ਚ ਵਾਪਰੀ ਬੇਅਦਬੀ ਦੀ ਘਟਨਾ, ਅੰਗ ਪਾੜ ਕੇ ਲਾਈ ਅੱਗ

by jaskamal

ਪੱਤਰ ਪ੍ਰੇਰਕ : ਜ਼ਿਲ੍ਹਾ ਪਟਿਆਲਾ ਦੇ ਕਸਬਾ ਦੇਵੀਗੜ੍ਹ ਨੇੜਲੇ ਪਿੰਡ ਮੋਹਲਗੜ੍ਹ ਵਿਖੇ ਬੇਅਦਬੀ ਦੀ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵੀਰਵਾਰ ਸ਼ਾਮ ਨੂੰ ਪਿੰਡ ਮੋਹਲਗੜ੍ਹ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅੱਗ ਲਗਾਉਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਘਟਨਾ ਦਾ ਪਤਾ ਲੱਗਣ 'ਤੇ ਕਿਸੇ ਵਿਅਕਤੀ ਵੱਲੋਂ ਅਨਾਉਸਮੈਂਟ ਕਰਨ ਉਪਰੰਤ ਵੱਡੀ ਗਿਣਤੀ 'ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਦੇਰ ਰਾਤ ਤੱਕ ਪੁਲਿਸ ਦੇ ਉੱਚ ਅਧਿਕਾਰੀ ਪਿੰਡ ਮੋਹਲਗੜ੍ਹ 'ਚ ਪਹੁੰਚ ਕੇ ਘਟਨਾ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਦੇ ਰਹੇ ਅਤੇ ਗੁਰੂ ਘਰ 'ਚ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਗਏ। ਇਸ ਘਟਨਾ ਸਬੰਧੀ ਕੋਈ ਅਧਿਕਾਰੀ ਖੁੱਲ੍ਹ ਕੇ ਦੱਸਣ ਨੂੰ ਤਿਆਰ ਨਹੀਂ ਹੈ ਅਤੇ ਪੁਲਿਸ ਜਾਂਚ 'ਚ ਜੁਟੀ ਰਹੀ। ਘਟਨਾ ਦਾ ਪਤਾ ਲੱਗਣ 'ਤੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।

More News

NRI Post
..
NRI Post
..
NRI Post
..