ਦਰਿੰਦਗੀ ਦੀ ਘਟਨਾ : ਦਿਵਿਆਂਗ ਵਿਅਕਤੀ ਨਾਲ ਬੇਰਹਿਮੀ ਨਾਲ ਕੁੱਟਮਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ 'ਚ ਇਕ ਦਰਿੰਦਗੀ ਦੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਲਾਚਾਰ ਦਿਵਿਆਂਗ ਵਿਅਕਤੀ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਦਿਵਿਆਂਗ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਦੀ ਇਕ ਲੱਤ ਅਤੇ ਬਾਂਹ ਜੋਕਿ ਪਹਿਲਾਂ ਹੀ ਟੁੱਟੀ ਹੋਈ ਸੀ ਪਰ ਇਸ ਤਸ਼ੱਦਦ 'ਚ ਉਸ ਦੀ ਦੂਜੀ ਬਾਂਹ ਵੀ ਟੁੱਟ ਗਈ।

ਜਾਣਕਾਰੀ ਅਨੁਸਾਰ ਸਾਰੀ ਘਟਨਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਬਾਹਰ ਦੀ ਹੈ। ਜਿਸ ਵੇਲੇ ਉਕਤ ਵਿਅਕਤੀ ਦੀ ਕੁੱਟਮਾਰ ਕੀਤੀ ਜਾਂਦੀ ਹੈ ਤਾਂ ਲੋਕ ਵੀ ਉੱਥੇ ਇਕੱਠੇ ਹੋ ਜਾਂਦੇ ਹਨ ਅਤੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੀੜਿਤ ਨੂੰ ਵੀ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਜਾਂਦਾ ਹੈ।