ਬਦਾਮ ਦੇ ਦੁੱਧ ਨੂੰ ਡਾਈਟ ‘ਚ ਕਰੋ ਸ਼ਾਮਲ, ਸਿਹਤ ਰਹੇਗੀ ਤੰਦਰੁਸਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਦਾਮ ਦਾ ਦੁੱਧ ਸਿਰਫ ਸੁਆਦ ਤੱਕ ਹੀ ਸੀਮਿਤ ਨਹੀਂ ਹੈ ਬਲਕਿ ਇਹ ਕਈ ਗੁਣਾਂ ਨਾਲ ਭਰਭੂਰ ਹੁੰਦਾ ਹੈ ਜੋ ਸਿਹਤ ਲਈ ਕਾਫੀ ਲਾਭਦਾਇਕ ਵੀ ਹੈ। ਹਾਲਾਂਕਿ ਪਿਛਲੇ ਕੁਝ ਸਾਲਾਂ ਤੋਂ ਬਦਾਮ-ਦੁੱਧ ਲੋਕਾਂ ਵਿੱਚ ਕਾਫੀ ਮਸ਼ਹੂਰ ਹੋ ਰਿਹਾ ਹੈ। ਕਿਉਂਕਿ ਇਸ ਦਾ ਜ਼ਾਇਕਾ ਤਾਂ ਮਜ਼ੇਦਾਰ ਹੁੰਦਾ ਹੈ ਤੇ ਇਸ ਵਿੱਚ ਭਰਪੂਰ ਮਾਤਰਾ 'ਚ ਪੋਸ਼ਣ ਹੁੰਦਾ ਹੈ, ਜੋ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਵੈਬਐਮਡੀ ਦੇ ਅਨੁਸਾਰ, ਇਹ ਵਿਟਾਮਿਨ ਈ, ਫਾਸਫੋਰਸ, ਮੈਂਗਨੀਜ਼, ਮੈਗਨੀਸ਼ੀਅਮ, ਆਇਰਨ, ਕਾਪਰ, ਪ੍ਰੋਟੀਨ, ਕੈਲੋਰੀ, ਵਿਟਾਮਿਨ ਡੀ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ।

ਬਦਾਮ ਦੇ ਦੁੱਧ ਵਿੱਚ ਮੌਜੂਦ ਵਿਟਾਮਿਨ ਡੀ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਵਿੱਚ ਮਦਦਗਾਰ ਹੁੰਦਾ ਹੈ। ਬਦਾਮ ਦਾ ਦੁੱਧ ਵੀ ਵਿਟਾਮਿਨ ਈ ਦਾ ਚੰਗਾ ਸਰੋਤ ਹੈ ਜੋ ਦਿਲ ਦੀਆਂ ਬਿਮਾਰੀਆਂ ਨੂੰ ਦੂਰ ਰੱਖਦਾ ਹੈ, ਸਕਿਨ ਨੂੰ ਪੋਸ਼ਣ ਦਿੰਦਾ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਵਿਚ ਮੌਜੂਦ ਐਂਟੀਆਕਸੀਡੈਂਟ ਸਕਿਨ ਨੂੰ ਫ੍ਰੀ ਰੈਡੀਕਲਸ ਦੇ ਨੁਕਸਾਨ ਤੋਂ ਬਚਾਉਂਦਾ ਹੈ ਅਤੇ ਸ਼ੂਗਰ ਫ੍ਰੀ ਹੋਣ ਕਾਰਨ ਇਹ ਭਾਰ ਨੂੰ ਵੀ ਕੰਟਰੋਲ ਵਿੱਚ ਰੱਖਦਾ ਹੈ।

ਇਸ ਵਿੱਚ ਕੈਲਸ਼ੀਅਮ ਵੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜੋ ਹੱਡੀਆਂ ਦੇ ਨਿਰਮਾਣ ਵਿੱਚ ਮਦਦ ਕਰਦਾ ਹੈ ਅਤੇ ਹੱਡੀਆਂ ਨੂੰ ਮਜ਼ਬੂਤ ​​ਕਰਨ ਦਾ ਕੰਮ ਕਰਦਾ ਹੈ। ਬਦਾਮ ਦਾ ਦੁੱਧ ਬਲੱਡ ਸ਼ੂਗਰ ਨੂੰ ਬਣਾਈ ਰੱਖਣ ਵਿੱਚ ਵੀ ਮਦਦ ਕਰਦਾ ਹੈ। ਬਦਾਮ ਦਾ ਦੁੱਧ ਵੀ ਮੈਗਨੀਸ਼ੀਅਮ ਨਾਲ ਭਰਪੂਰ ਹੁੰਦਾ ਹੈ।