CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਵਧੀ ਨਿਆਂਇਕ ਹਿਰਾਸਤ

by jaskamal

ਨਿਊਜ਼ ਡੈਸਕ : ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ 'ਚ ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਬੀਤੇ ਦਿਨ ਮੁੜ ਅਦਾਲਤ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਹਨੀ ਦੀ 14 ਦਿਨ ਦੇ ਨਿਆਂਇਕ ਰਿਮਾਂਡ ਵਾਧਾ ਦਿੱਤੀ ਹੈ। 

ਈਡੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰਕੇ 4 ਫਰਵਰੀ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਅਤੇ ਈ. ਡੀ. ਨੇ ਅਦਾਲਤ 'ਚ ਹਨੀ ਦਾ 4 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। 8 ਫਰਵਰੀ ਨੂੰ ਹਨੀ ਨੂੰ ਇਕ ਵਾਰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਨੀ ਨੂੰ ਮੁੜ ਤਿੰਨ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ।