ਗੈਂਗਵਾਰ ਦੇ ਖ਼ਦਸ਼ੇ ਤੋਂ ਬਾਅਦ ਵਧੀ ਸੁਰੱਖਿਆ, ਉੱਚ ਅਧਿਕਾਰੀਆਂ ਨੇ ਲਿਆ ਜਾਇਜ਼ਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ PM ਮੋਦੀ ਦੇ ਆਉਣ ਤੋਂ ਪਹਿਲਾ ਹੀ ਗੈਂਗਵਾਰ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਿਸ ਤੇ ਚਲਦੇ ਪੰਜਾਬ ਪੁਲਿਸ ਨੂੰ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਅੱਤਵਾਦੀ ਹਮਲੇ ਦੇ ਅਲਰਟ ਨੂੰ ਲੈ ਕੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਸਮੇਤ ਹੋਰ ਵੀ ਉੱਚ ਅਧਿਕਾਰੀ ਸੁਰੱਖਿਆ ਨੂੰ ਲੈ ਕੇ ਖੁਦ ਜਾਇਜ਼ਾ ਲੈਣ ਲਈ ਨਿਕਲੇ ਹਨ ਤਾਂ ਜੋ ਜਲੰਧਰ ਦਾ ਮਾਹੌਲ ਖਰਾਬ ਨਾ ਹੋ ਸਕੇ ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ DGP ਦੇ ਹੁਕਮਾਂ ਤਹਿਤ ਹੀ ਜਲੰਧਰ ਵਿੱਚ ਹੋਰ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ਨੂੰ ਸੀਲ ਕਰਕੇ ਨਾਕਾਬੰਦੀ ਕੀਤੀ ਗਈ ਹੈ। ਸ਼ੱਕੀ ਲੋਕਾਂ ਕੋਲੋਂ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਜੇਕਰ ਕੋਈ ਨਾਕਾ ਤੋੜ ਕੇ ਭੱਜਦਾ ਹੈ ਤਾਂ ਉਸ ਨੂੰ ਕਾਬੂ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਡਿਊਟੀ ਸਮੇ ਕੋਈ ਵੀ ਮੁਲਾਜਮ ਢਿਲੀ ਕਾਰਗੁਜ਼ਾਰੀ ਕਰਦਾ ਫੜਿਆ ਗਿਆ ਤਾਂ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।