ਪੰਜਾਬ ਤੇ ਦਿੱਲੀ Airport ਦੀ ਵਧਾਈ ਸੁਰੱਖਿਆ, ਪੰਨੂ ਦੀ ਧਮਕੀ ਮਗਰੋਂ ਵਧੀ ਸਖ਼ਤੀ

by jaskamal

ਪੱਤਰ ਪ੍ਰੇਰਕ : ਖਾਲਿਸਤਾਨ ਪੱਖੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵਲੋਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਦਿੱਤੀ ਧਮਕੀ ਤੋਂ ਬਾਅਦ ਭਾਰਤ ਸਰਕਾਰ ਚੌਕਸ ਹੋ ਗਈ ਹੈ। ਇਸ ਨੂੰ ਲੈਕੇ ਭਾਰਤ ਦੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ ਨੇ ਸੋਮਵਾਰ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। 

ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ - ਏਅਰ ਇੰਡੀਆ ਦੇ ਯਾਤਰੀਆਂ ਨੂੰ 30 ਨਵੰਬਰ ਤੱਕ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਅਤੇ ਪੰਜਾਬ ਦੇ ਸਾਰੇ ਹਵਾਈ ਅੱਡਿਆਂ 'ਤੇ ਦੋਹਰੀ ਸੁਰੱਖਿਆ ਜਾਂਚਾਂ ਵਿੱਚੋਂ ਗੁਜ਼ਰਨਾ ਪਵੇਗਾ। ਜਿਸ ਕਾਰਨ ਯਾਤਰੀਆਂ ਦਾ ਕਾਫੀ ਸਮਾਂ ਬਰਬਾਦ ਹੋਵੇਗਾ ਪਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ।