ਲੋਕ ਸਭਾ ਹਲਕਾ ਫਿਰੋਜ਼ਪੁਰ: ਆਜ਼ਾਦ ਉਮੀਦਵਾਰ ਸਰਬਜੀਤ ਖਾਲਸਾ ਨੇ ਮਾਰੀ ਬਾਜ਼ੀ, ‘AAP’ ਦੇ ਕਰਮਜੀਤ ਅਨਮੋਲ ਨੂੰ 70,053 ਵੋਟਾਂ ਨਾਲ ਹਰਾਇਆ

by vikramsehajpal

ਚੰਡੀਗ੍ਹੜ (ਰਾਘਵ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ। ਦੱਸ ਦੇਈਏ ਕਿ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ, ਜੋ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲ ਬੇਅੰਤ ਸਿੰਘ ਦਾ ਪੁੱਤਰ ਹੈ ਨੇ ਬਾਜ਼ੀ ਮਾਰੀ ਹੈ।

ਉਨ੍ਹਾਂ 2,98,062 ਵੋਟਾਂ ਹਾਸਲ ਕਰਦਿਆਂ ‘AAP’ ਉਮੀਦਵਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਕਰਮਜੀਤ ਸਿੰਘ ਅਨਮੋਲ ਨੂੰ 70,053 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਇੱਥੇ ਕਾਂਗਰਸ ਪਾਰਟੀ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ 1,60,357 ਵੋਟਾਂ ਨਾਲ ਤੀਜੇ ਸਥਾਨ ’ਤੇ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਅਤੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਕ੍ਰਮਵਾਰ ਚੌਥੇ ਤੇ 5ਵੇਂ ਸਥਾਨ ’ਤੇ ਰਹੇ ਹਨ। ਚੋਣ ਪ੍ਰਚਾਰ ਦੌਰਾਨ ਭਾਜਪਾ ਦੇ ਪਿੰਡਾਂ ਵਿੱਚ ਹੋ ਰਹੇ ਵਿਰੋਧ ਕਾਰਨ ਹੰਸ ਰਾਜ ਹੰਸ ਕਾਫ਼ੀ ਚਰਚਾ ਵਿੱਚ ਰਹੇ ਸਨ।