ਭਾਰਤ ਨੇ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਕੈਨੇਡਾ ਨੂੰ ਕੀਤੀ ਅਪੀਲ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਨੇ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਕੈਨੇਡਾ ਨੂੰ ਅਪੀਲ ਕੀਤੀ ਹੈ। ਭਾਰਤ ਨੇ ਕੈਨੇਡਾ 'ਚ ਅਖੌਤੀ ਰੈਫਰੈਂਡਮ ਦੀ ਯੋਜਨਾ ਬਣਾਉਣ ਵਾਲਿਆਂ ਤਾਕਤਾਂ ਤੇ ਆਪਣੀ ਚਿੰਤਾ ਜ਼ਾਹਿਰ ਕੀਤੀ ਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਕਿਹਾ। ਭਾਰਤ ਨੇ ਕੈਨੇਡਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਨੂੰਨ ਤਹਿਤ ਉਨ੍ਹਾਂ ਵਿਅਕਤੀਆਂ ਨੂੰ ਦਹਿਸ਼ਤਗਰਦ ਵਜੋਂ ਐਲਾਨੇ ਜਿਨ੍ਹਾਂ ਨੂੰ ਭਾਰਤੀ ਕਾਨੂੰਨ ਤਹਿਤ ਦਹਿਸ਼ਤਗਰਦ ਨਾਮਜ਼ਦ ਕੀਤਾ ਗਿਆ ਹੈ।

ਕੈਨੇਡਾ 'ਚ ਖਾਲਿਸਤਾਨ ਰਾਏਸ਼ੁਮਾਰੀ ਦੇ ਮੁੱਦੇ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ: ਮੈਨੂੰ ਲੱਗਦਾ ਹੈ ਕਿ ਅਸੀਂ ਕਈ ਵਾਰ ਆਪਣੀ ਸਥਿਤੀ ਸਪਸ਼ੱਟ ਕਰ ਚੁੱਕੇ ਹਾਂ। ਉਨ੍ਹਾਂ ਨੇ ਕਿਹਾ ਇਥੇ ਕੈਨੇਡਾ ਦੇ ਹਾਈ ਕਮਿਸ਼ਨਰ ਤੇ ਉਪ ਵਿਦੇਸ਼ ਮੰਤਰੀ ਵਲੋਂ ਵੱਖਰੇ ਬਿਆਨ 'ਚ ਇਸ ਵਿਚਾਰ ਨੂੰ ਦੁਹਰਾਇਆ ਗਿਆ ਸੀ। ਹਾਲਾਂਕਿ ਜੋ ਮੈ ਪਹਿਲਾਂ ਕਿਹਾ ਸੀ, ਉਸ ਨੂੰ ਦੁਹਰਾਉਂਦਾ ਹਾਂ ਕਿ ਸਾਨੂੰ ਇਹ ਬਹੁਤ ਇਤਰਾਜ਼ਯੋਗ ਲੱਗਦਾ ਹੈ ਕਿ ਇਕ ਦੋਸਤ ਦੇਸ਼ 'ਚ ਕੱਟੜਪੰਥੀ ਤੱਤਾਂ ਦੁਆਰਾ ਰਾਜਨੀਤੀ ਤੋਂ ਪ੍ਰੇਰਿਤ ਅਭਿਆਸਾ ਦੀ ਆਗਿਆ ਦਿੱਤੀ ਜਾ ਰਹੀ ਹੈ।