ਅਹਿਮਦਾਬਾਦ,(ਦੇਵ ਇੰਦਰਜੀਤ) :ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ ਸਿਮਟ ਗਈ। ਇੰਗਲੈਂਡ ਨੇ ਪਹਿਲੀ ਪਾਰੀ 'ਚ 205 ਦੌੜਾਂ ਬਣਾਈਆਂ ਸਨ। ਉੱਥੇ ਹੀ ਭਾਰਤ ਨੇ ਪਹਿਲੀ ਪਾਰੀ 'ਚ 365 ਦੌੜਾਂ ਬਣਾਈਆਂ। ਇਸ ਜਿੱਤ ਦੇ ਨਾਲ ਭਾਰਤ ਨੇ ਚਾਰ ਟੈਸਟ ਮੈਚਾਂ ਦੀ ਲੜੀ 'ਤੇ 3-1 ਕਬਜ਼ਾ ਕਰ ਲਿਆ ਅਤੇ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਪਣੀ ਥਾਂ ਪੱਕੀ ਕਰ ਲਈ।


