ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਭਾਰਤ ਵਿੱਚ ਵੀ ਹਰ ਰੋਜ਼ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 47,54,356 ਹੋ ਗਈ ਹੈ।
ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 94,372 ਮਾਮਲੇ ਸਾਹਮਣੇ ਆ ਗਏ ਹਨ।ਇਸ ਦੌਰਾਨ ਦੇਸ਼ ਵਿੱਚ 1,114 ਕੋਰੋਨਾ ਪੀੜਤਾਂ ਦੀ ਮੌਤ ਵੀ ਹੋ ਗਈ ਹੈ। 37,02,595 ਮਰੀਜ਼ ਠੀਕ ਹੋ ਚੁੱਕੇ ਹਨ ਤੇ ਹੁਣ ਤੱਕ 78,586 ਲੋਕਾਂ ਦੀ ਮੌਤ ਹੋ ਗਈ ਹੈ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਥੋੜੇ ਜਿਹੇ ਵਾਧੇ ਤੋਂ ਬਾਅਦ, 77.87 ਫ਼ੀਸਦੀ ਤੱਕ ਪਹੁੰਚ ਗਿਆ ਹੈ।ਸਕਾਰਾਤਮਕ ਦਰ 8.80 ਫ਼ੀਸਦੀ ਹੈ।
12 ਸਤੰਬਰ ਨੂੰ 10,71,702 ਕੋਰੋਨਾ ਸੈਂਪਲਾਂ ਦੇ ਟੈਸਟ ਕੀਤੇ ਗਏ ਸਨ। ਹੁਣ ਤੱਕ ਕੁੱਲ 5,62,60,928 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਦੇਸ਼ ਦੇ ਲਗਭਗ ਸਾਰੇ ਸੂਬਿਆਂ ਤੋਂ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਕਈ ਸੂਬੇ ਅਜਿਹੇ ਵੀ ਹਨ ਜੋ ਇਸ ਮਹਾਂਮਾਰੀ ਤੋਂ ਮੁਕਤ ਹੋ ਚੁੱਕੇ ਹਨ ਪਰ ਪ੍ਰਵਾਸੀਆਂ ਦੇ ਸੂਬੇ ਵਿੱਚ ਦਾਖ਼ਲ ਹੋਣ ਨਾਲ ਦੁਬਾਰਾ ਇਸ ਨਾਲ ਪੀੜਤ ਹੋ ਗਏ ਹਨ।



