ਯੂਏਈ ਦੇ ਰਾਸ਼ਟਰਪਤੀ ਦੀ ਮੌਤ ਤੋਂ ਬਾਅਦ ਭਾਰਤ ਵੱਲੋਂ ਵੱਡਾ ਐਲਾਨ

by jaskamal

ਨਿਊਜ਼ ਡੈਸਕ : ਭਾਰਤ ਨੇ ਸ਼ੁੱਕਰਵਾਰ ਨੂੰ ਯੂਏਈ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੇ ਦੇਹਾਂਤ ਕਾਰਨ ਸ਼ਨੀਵਾਰ ਨੂੰ ਇਕ ਦਿਨ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦੇਸ਼ ਭਰ 'ਚ 14 ਮਈ ਨੂੰ ਇਕ ਦਿਨ ਦਾ ਰਾਜਕੀ ਸੋਗ ਮਨਾਇਆ ਜਾਵੇਗਾ। ਮੰਤਰਾਲੇ ਨੇ ਕਿਹਾ ਕਿ ਸੋਗ ਵਾਲੇ ਦਿਨ, ਰਾਸ਼ਟਰੀ ਝੰਡਾ ਉਨ੍ਹਾਂ ਸਾਰੀਆਂ ਇਮਾਰਤਾਂ 'ਤੇ ਅੱਧਾ ਝੁਕਾਇਆ ਜਾਵੇਗਾ ਜਿੱਥੇ ਇਹ ਨਿਯਮਤ ਤੌਰ 'ਤੇ ਲਹਿਰਾਇਆ ਜਾਂਦਾ ਹੈ ਅਤੇ ਕੋਈ ਅਧਿਕਾਰਤ ਮਨੋਰੰਜਨ ਨਹੀਂ ਹੋਵੇਗਾ।

ਇਸ ਤੋਂ ਇਲਾਵਾ, ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਇਕ ਮਹਾਨ ਰਾਜਨੇਤਾ ਅਤੇ ਦੂਰਅੰਦੇਸ਼ੀ ਨੇਤਾ ਸਨ, ਜਿਨ੍ਹਾਂ ਦੀ ਅਗਵਾਈ ਵਿਚ ਦੋਵਾਂ ਦੇਸ਼ਾਂ ਦੇ ਰਿਸ਼ਤੇ ਖੁਸ਼ਹਾਲ ਹੋਏ।