ਇਸਲਾਮਾਬਾਦ , 08 ਅਪ੍ਰੈਲ ( NRI MEDIA )
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਕੋਲ ਖੁਫੀਆ ਜਾਣਕਾਰੀ ਹੈ ਕਿ 16 ਅਪ੍ਰੈਲ ਤੋਂ 20 ਅਪ੍ਰੈਲ ਵਿਚਕਾਰ ਭਾਰਤ ਦੀ ਯੋਜਨਾ ਦਾ ਇਕ ਹੋਰ ਹਮਲਾ ਕਰਨ ਦੀ ਹੈ , ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ 14 ਫਰਵਰੀ ਨੂੰ ਪਾਕਿਸਤਾਨ ਆਧਾਰਿਤ ਜੈਸ਼-ਏ-ਮੁਹੰਮਦ ਨੇ ਆਤਮਘਾਤੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧਿਆ ਹੈ ,ਭਾਰਤੀ ਹਵਾਈ ਫੌਜ ਨੇ ਅੱਤਵਾਦ ਵਿਰੋਧੀ ਮੁਹਿੰਮ ਦੇ ਤਹਿਤ 26 ਫਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਵਿੱਚ ਜੈਸ਼-ਏ-ਮੁਹੰਮਦ ਦੇ ਸਭ ਤੋਂ ਵੱਡੇ ਸਿਖਲਾਈ ਕੈਂਪ ਨੂੰ ਨਿਸ਼ਾਨਾ ਬਣਾਇਆ ਸੀ ਜਿਸ ਤੋਂ ਬਾਅਦ ਹੁਣ ਵੀ ਪਾਕਿਸਤਾਨ ਖੌਫ ਵਿੱਚ ਹੈ |
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਦੇ ਅਨੁਸਾਰ, ਭਾਰਤ ਇਸ ਮਹੀਨੇ ਅਪ੍ਰੈਲ ਦੇ ਵਿਚਕਾਰ ਹਮਲਾ ਕਰ ਸਕਦਾ ਹੈ. ਇਸ ਲਈ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਦੇ ਪੰਜ ਸਥਾਈ ਮੈਂਬਰਾਂ ਨੂੰ ਇਹ ਜਾਣਕਾਰੀ ਦਿੱਤੀ ਹੈ , ਕੁਰੈਸ਼ੀ ਨੇ ਇਹ ਜਾਣਕਾਰੀ ਮੁਲਤਾਨ ਵਿਚ ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤੀ , ਕੁਰੈਸ਼ੀ ਨੇ ਕਿਹਾ ਕਿ ਭਾਰਤ ਫਿਰ ਤੋਂ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਹੈ , ਉਨ੍ਹਾਂ ਕਿਹਾ, 'ਸਾਡੇ ਕੋਲ ਮਜ਼ਬੂਤ ਅਤੇ ਭਰੋਸੇਮੰਦ ਜਾਣਕਾਰੀ ਹੈ ਕਿ ਭਾਰਤ ਪਾਕਿਸਤਾਨ' ਤੇ ਇਕ ਵਾਰ ਜਾਂ ਇਸ ਤੋਂ ਜਿਆਦਾ ਹਮਲੇ ਕਰਨ ਦੀ ਤਿਆਰੀ ਕਰ ਰਿਹਾ ਹੈ |
ਪਾਕਿਸਤਾਨ ਨੇ ਇਹ ਜਾਣਕਾਰੀ ਸਯੁੰਕਤ ਰਾਸ਼ਟਰ ਨਾਲ ਸਾਂਝੀ ਕਰਨ ਦੀ ਗੱਲ ਕਹੀ ਹੈ ਹਾਲਾਂਕਿ ਉਨ੍ਹਾਂ ਨੇ ਇਹ ਸਪਸ਼ਟ ਨਹੀਂ ਕੀਤਾ ਕਿ ਹਮਲੇ ਨਾਲ ਸਬੰਧਤ ਜਾਣਕਾਰੀ ਪਾਕਿਸਤਾਨ ਦੇ ਕੋਲ ਕਿਸ ਅਧਾਰ ਤੇ ਆਈ ਹੈ ਪਰ ਉਨ੍ਹਾਂ ਨੇ ਯਕੀਨੀ ਤੌਰ 'ਤੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਨੂੰ ਸਾਰੇ ਦੇਸ਼ਾਂ ਨਾਲ ਸਾਂਝਾ ਕਰਨ ਜਾ ਰਹੇ ਹਨ , ਉਨ੍ਹਾਂ ਕਿਹਾ ਕਿ ਇਕ ਨਵਾਂ ਹਮਲਾ ਕੀਤਾ ਜਾ ਸਕਦਾ ਹੈ ਅਤੇ ਇਸਦਾ ਉਦੇਸ਼ ਪਾਕਿਸਤਾਨ ਦੇ ਖਿਲਾਫ ਉਨ੍ਹਾਂ ਦੀ ਕਾਰਵਾਈ ਨੂੰ ਸਹੀ ਠਹਿਰਾਉਣਾ ਹੈ ਅਤੇ ਇਸਲਾਮਾਬਾਦ ਦੇ ਵਿਰੁੱਧ ਕੂਟਨੀਤਕ ਦਬਾਅ ਵਧਾਉਣਾ ਹੈ ,ਪਾਕਿਸਤਾਨ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਸੱਦਿਆ ਅਤੇ "ਕਿਸੇ ਵੀ ਤਰ੍ਹਾਂ ਦੀ ਮੁਸੀਬਤ" ਬਾਰੇ ਚੇਤਾਵਨੀ ਜਾਰੀ ਕੀਤੀ ਹੈ |
ਇਸ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਇਸ ਦਾ ਜਵਾਬ ਦਿੱਤਾ ਹੈ , ਭਾਰਤ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੀ ਟਿੱਪਣੀ ਨੂੰ "ਗ਼ੈਰਜਿੰਮੇਵਾਰ ਅਤੇ ਅਰਥਹੀਣ" ਕਰਾਰ ਦਿੱਤਾ ਹੈ , ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਪਾਕਿਸਤਾਨੀ ਵਿਦੇਸ਼ ਮੰਤਰੀ ਦੀਆਂ ਟਿੱਪਣੀਆਂ ਦਾ ਉਦੇਸ਼ ਇਸ ਖੇਤਰ ਵਿੱਚ ਜੰਗੀ ਸੋਚ ਨੂੰ ਪ੍ਰਫੁੱਲਤ ਕਰਨਾ ਹੈ |



