ਅਫ਼ਗਾਨਿਸਤਾਨ ‘ਚ ਅੱਤਵਾਦੀ ਹਮਲੇ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ

by jaskamal

ਨਿਊਜ਼ ਡੈਸਕ : ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਕਿਹਾ ਕਿ ਅਫ਼ਗਾਨਿਸਤਾਨ 'ਚ ਕੁਝ ਅੱਤਵਾਦੀ ਹਮਲੇ ਸਾਡੀ ਜਾਣਕਾਰੀ 'ਚ ਆਏ ਹਨ। ਅਸੀਂ ਅੱਤਵਾਦੀ ਹਮਲਿਆਂ ਦੀ ਸਖ਼ਤ ਨਿੰਦਾ ਕਰਦੇ ਹਾਂ। ਸਾਡੇ ਵੱਲੋਂ ਇਸ ਸਬੰਧੀ ਅਜੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਅਸੀਂ ਉੱਥੇ ਹੋ ਰਹੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖ ਰਹੇ ਹਾਂ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਅਫ਼ਗਾਨਿਸਤਾਨ ਵਿੱਚ ਇੱਕ ਤੋਂ ਬਾਅਦ ਇੱਕ ਤਿੰਨ ਧਮਾਕੇ ਹੋਏ ਹਨ। ਇਨ੍ਹਾਂ ਧਮਾਕਿਆਂ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਉੱਤਰੀ ਅਫਗਾਨਿਸਤਾਨ ਵਿੱਚ ਇੱਕ ਮਸਜਿਦ ਵਿੱਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਮਲੇ 'ਚ 40 ਲੋਕ ਜ਼ਖਮੀ ਵੀ ਹੋਏ ਹਨ।

ਰੂਸ ਤੇ ਯੂਕਰੇਨ ਯੁੱਧ ਵਿਚਾਲੇ ਚੱਲ ਰਹੀ ਮਨੁੱਖੀ ਸਹਾਇਤਾ ਬਾਰੇ ਬਾਗਚੀ ਨੇ ਕਿਹਾ ਕਿ ਜਾਪਾਨ ਨੇ ਯੂਕਰੇਨ ਅਤੇ ਇਸ ਦੇ ਗੁਆਂਢੀ ਦੇਸ਼ਾਂ ਨੂੰ ਮਨੁੱਖੀ ਸਹਾਇਤਾ ਪਹੁੰਚਾਉਣ ਲਈ ਮੁੰਬਈ ਵਿੱਚ ਉਤਰਨ ਦੀ ਇਜਾਜ਼ਤ ਮੰਗੀ ਸੀ। ਅਸੀਂ ਵਪਾਰਕ ਜਹਾਜ਼ਾਂ ਦੀ ਵਰਤੋਂ ਕਰਕੇ ਸਪਲਾਈ ਲੈਣ ਦੀ ਇਜਾਜ਼ਤ ਦਿੱਤੀ ਹੈ।