ਸਪੋਰਟਸ ਡੈਸਕ — ਭਾਰਤ ਅਤੇ ਦੱ. ਅਫਰੀਕਾ ਵਿਚਾਲੇ ਰਾਂਚੀ ਦੇ ਜੇ. ਐੱਸ ਸੀ. ਏ. ਇੰਟਰਨੈਸ਼ਨਲ ਸਟੇਡੀਅਮ ਕਾਂਪਲੈਕਸ 'ਚ ਟੈਸਟ ਸੀਰੀਜ਼ ਦਾ ਤੀਜਾ ਅਤੇ ਆਖਰੀ ਮੁਕਾਬਲਾ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 497 ਦੌੜਾਂ 'ਤੇ ਆਪਣੀ ਪਹਿਲੀ ਪਾਰੀ ਐਲਾਨੀ ਜਿਸ ਦੇ ਜਵਾਬ 'ਚ ਤੀਜੇ ਦਿਨ ਸਾਊਥ ਅਫਰੀਕਾ ਨੇ 10 ਵਿਕਟਾਂ ਗੁਆ ਕੇ 162 ਦੌੜਾਂ ਬਣਾ ਕੇ ਸਸਤੇ 'ਚ ਸਿਮਟੀ। ਤੀਜੇ ਦਿਨ ਦੀ ਖੇਡ ਦੀ ਸ਼ੁਰੂਆਤ 'ਚ ਹੀ ਦੱਖਣੀ ਅਫਰੀਕਾ ਦੇ ਫਾਫ ਡੁ ਪਲੇਸਿਸ ਨੂੰ 1 ਦੌੜ ਦੇ ਨਿੱਜੀ ਸਕੋਰ 'ਤੇ ਉਮੇਸ਼ ਯਾਦਵ ਨੇ ਬੋਲਡ ਕਰਾ ਕੇ ਪਲੇਲੀਅਨ ਭੇਜ ਦਿੱਤਾ। ਦੱਖਣੀ ਅਫਰੀਕਾ ਚੌਥਾ ਝਟਕਾ ਉਦੋਂ ਲੱਗਾ ਜਦੋਂ ਜ਼ੁਬੇਰ 62 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਿਆ। ਜ਼ੁਬੇਰ ਨੂੰ ਜਡੇਜਾ ਨੇ ਬੋਲਡ ਕੀਤਾ। ਇਸ ਤੋਂ ਦੱਖਣੀ ਅਫਰੀਕਾ ਦਾ ਪੰਜਵਾਂ ਵਿਕਟ ਬਾਵੁਮਾ ਦੇ ਰੂਪ 'ਚ ਡਿੱਗਾ। ਬਾਵੁਮਾ ਨਦੀਮ ਦੀ ਗੇਂਦ 'ਤੇ ਸਾਹਾ ਨੂੰ ਕੈਚ ਦੇ ਬੈਠਾ ਤੇ ਪਵੇਲੀਅਨ ਪਰਤ ਗਿਆ। ਦੱ. ਅਫਰੀਕਾ ਨੂੰ ਛੇਵਾਂ ਝਟਕਾ ਉਦੋਂ ਲੱਗਾ ਜਦੋਂ ਕਲਾਸੇਨ 6 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਇਆ। ਕਲਾਸੇਨ ਨੂੰ ਜਡੇਜਾ ਨੇ ਆਊਟ ਕੀਤਾ। ਦੱ. ਅਫਰੀਕਾ ਦੇ ਡੀਨ ਪੀਟ ਵੀ ਸਸਤੇ 'ਚ ਆਊਟ ਹੋਏ। ਉਨ੍ਹਾਂ ਨੂੰ 4 ਦੌੜਾਂ ਦੇ ਨਿੱਜੀ ਸਕੋਰ 'ਤੇ ਮੁਹੰਮਦ ਸ਼ੰਮੀ ਨੇ ਐੱਲ. ਬੀ. ਡਬਲਿਊ. ਆਊਟ ਕੀਤਾ। ਦੱ. ਅਫਰੀਕਾ ਨੂੰ 8ਵਾਂ ਝਟਕਾ ਉਦੋਂ ਲੱਗਾ ਜਦੋਂ ਕਗਿਸੋ ਰਬਾਡਾ ਬਿਨਾ ਖਾਤਾ ਖੋਲ੍ਹੇ ਉਮੇਸ਼ ਵੱਲੋਂ ਰਨਆਊਟ ਹੋ ਕੇ ਪਵੇਲੀਅਨ ਪਰਤ ਗਏ। ਦੱ. ਅਫਰੀਕਾ ਨੂੰ 9ਵਾਂ ਝਟਕਾ ਉਦੋਂ ਲੱਗਾ ਜਦੋਂ ਜਾਰਜ ਲਿੰਡੇ 37 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਇਆ। ਲਿੰਡੇ ਉਮੇਸ਼ ਦੀ ਗੇਂਦ 'ਤੇ ਰੋਹਿਤ ਨੂੰ ਕੈਚ ਦੇ ਬੈਠਾ ਤੇ ਪਵੇਲੀਅਨ ਪਰਤ ਗਿਆ।
ਇਸ਼ ਤੋਂ ਪਹਿਲਾ ਧਾਕੜ ਓਪਨਰ ਰੋਹਿਤ ਸ਼ਰਮਾ ਦੇ ਟੈਸਟ ਕਰੀਅਰ ਦੇ ਪਹਿਲੇ ਦੋਹਰੇ ਸੈਂਕੜੇ ਅਤੇ ਅਜਿੰਕਯ ਰਹਾਨੇ ਦੇ ਜ਼ਬਰਦਸਤ ਸੈਂਕੜੇ ਦੀ ਬਦੌਲਤ ਭਾਰਤ ਨੇ ਦੱਖਣੀ ਅਫਰੀਕਾ ਖਿਲਾਫ ਤੀਜੇ ਕ੍ਰਿਕਟ ਟੈਸਟ ਮੈਚ ਦੇ ਦੂਜੇ ਦਿਨ ਐਤਵਾਰ ਨੂੰ ਆਪਣੀ ਪਹਿਲੀ ਪਾਰੀ ਟੀ ਟਾਈਮ ਤਕ 9 ਵਿਕਟਾਂ 'ਤੇ 497 ਦੌੜਾਂ 'ਤੇ ਐਲਾਨ ਦਿੱਤੀ। ਜਵਾਬ 'ਚ ਦੱਖਣੀ ਅਫਰੀਕਾ ਦਾ ਪਹਿਲਾ ਵਿਕਟ ਡੀਨ ਐਲਗਰ ਦੇ ਰੂਪ 'ਚ 0 ਦੇ ਨਿੱਜੀ ਸਕੋਰ 'ਤੇ ਡਿੱਗਾ। ਡੀਨ ਸ਼ੰਮੀ ਦੀ ਗੇਂਦ 'ਤੇ ਸਾਹਾ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਡੀ ਕਾਕ ਦਾ ਵਿਕਟ ਵੀ 4 ਦੌੜਾਂ ਦੇ ਨਿੱਜੀ ਸਕੋਰ 'ਤੇ ਡਿੱਗ ਗਿਆ। ਡੀ ਕਾਕ ਨੂੰ ਉਮੇਸ਼ ਨੇ ਸਾਹਾ ਦੇ ਹੱਥੋਂ ਕੈਚ ਕਰਾਇਆ।
ਭਾਰਤ ਪਲੇਇੰਗ ਇਲੈਵਨ:
ਵਿਰਾਟ ਕੋਹਲੀ (ਕਪਤਾਨ), ਮਯੰਕ ਅਗਰਵਾਲ, ਰੋਹਿਤ ਸ਼ਰਮਾ, ਚੇਤੇਸ਼ਵਰ ਪੁਜਾਰਾ, ਅਜਿੰਕਯ ਰਹਾਨੇ (ਉਪ ਕਪਤਾਨ), ਰਿਧੀਮਾਨ ਸਾਹਾ, ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਸ਼ਾਹਬਾਜ਼ ਨਦੀਮ, ਮੁਹੰਮਦ ਸ਼ੰਮੀ, ਉਮੇਸ਼ ਯਾਦਵ।
ਦੱਖਣੀ ਅਫਰੀਕਾ ਪਲੇਇੰਗ ਇਲੈਵਨ:
ਫਾਫ ਡੂ ਪਲੇਸਿਸ (ਕਪਤਾਨ), ਤੇਂਬਾ ਬਾਵੂਮਾ (ਉਪ ਕਪਤਾਨ), ਕਵਿੰਟਨ ਡੀ ਕੌਕ, ਡੀਨ ਐਲਗਰ, ਜੁਬੈਰ ਹਮਜ਼ਾ, ਹੇਨਰਿਕ ਕਲਾਸੇਨ, ਜਾਰਜ ਲਿੰਡੇ, ਸੇਨੂਰਨ ਮੁਥੂਸਵਾਮੀ, ਲੁੰਗੀ ਇਨਗਿਡੀ, ਐਰਿਕ ਨਾਟਰਜੇ, ਡੇਨ ਪੀਟ, ਕੈਗਿਸੋ ਰਬਾਡਾ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।



