ਭਾਰਤ ਨੇ ਦਿੱਤੀ ਟਰੂਡੋ ਨੂੰ ਚੇਤਾਵਨੀ, ਸਾਡੇ ਅੰਦਰੂਨੀ ਮਾਮਲਿਆਂ ਚ ਦਖ਼ਲਅੰਦਾਜ਼ੀ ਨਹੀਂ ਕੀਤੀ ਜਾਵੇਗੀ ਬਰਦਾਸ਼

by simranofficial

ਕੈਨੇਡਾ(ਐਨ .ਆਰ .ਆਈ .ਮੀਡਿਆ): ਕੈਨੇਡਾ ਦੇ ਪ੍ਰਧਾਨਮੰਤਰੀ ਟਰੂਡੋ ਨੇ ਭਾਰਤ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੀ ਗੱਲ ਨੂੰ ਸੁਣਿਆ ਜਾਵੇ ,ਤੇ ਓਹਨਾ ਦੀ ਸੱਮਸਿਆ ਦਾ ਹੱਲ ਕੀਤਾ ਜਾਵੇ ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਕੈਨੇਡਾ ਹਮੇਸ਼ਾ ਮੌਜੂਦ ਰਹੇਗਾ ਅਤੇ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੀ ਸੀ।

ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਕਿਸਾਨਾਂ ਦੇ ਅੰਦੋਲਨ ਬਾਰੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੁਝ ਹੋਰ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਤਲਬ ਕੀਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਹਾਈਕਮਿਸ਼ਨ ਨੂੰ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ‘ਤੇ ਕੈਨੇਡਾ ਦੇ ਨੇਤਾਵਾਂ ਦੀ ਟਿੱਪਣੀ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਬਰਦਾਸ਼ਤ ਨਹੀਂ ਕਰਨ ਲਾਇਕ ਦਖਲਅੰਦਾਜ਼ੀ ਹੈ।