Delhi Airport ‘ਤੇ 45 ਪਿਸਤੌਲਾਂ ਨਾਲ ਜੋੜਾ ਗ੍ਰਿਫਤਾਰ

by jaskamal

ਨਿਊਜ਼ ਡੈਸਕ : ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਅਧਿਕਾਰੀਆਂ ਨੇ ਵੀਅਤਨਾਮ ਤੋਂ ਭਾਰਤ ਆਏ ਜੋੜੇ ਨੂੰ 45 ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਸਟਮ ਵਿਭਾਗ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਥਿਤ ਤੌਰ ‘ਤੇ ਜੋੜੇ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 45 ਪਿਸਤੌਲ ਬਰਾਮਦ ਹੋਏ ਹਨ। ਇਸ ਤੋਂ ਬਾਅਦ ਐਂਟੀ ਟੈਰੋਰਿਜ਼ਮ ਯੂਨਿਟ ਨੈਸ਼ਨਲ ਸਕਿਓਰਿਟੀ ਗਾਰਡ (ਐਨਐਸਜੀ) ਨੇ ਇਨ੍ਹਾਂ ਬੰਦੂਕਾਂ ਦੀ ਜਾਂਚ ਕੀਤੀ ਅਤੇ ਦੱਸਿਆ ਕਿ ਇਹ ਬੰਦੂਕਾਂ ਪੂਰੀ ਤਰ੍ਹਾਂ ਅਸਲੀ ਹਨ।

ਜਾਣਕਾਰੀ ਮੁਤਾਬਕ ਦੋਵਾਂ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਅਤੇ ਜਸਵਿੰਦਰ ਕੌਰ ਵਜੋਂ ਹੋਈ ਹੈ, ਜੋ ਕਿ ਪਤੀ-ਪਤਨੀ ਹਨ। ਇਹ ਜੋੜਾ ਹਰਿਆਣਾ ਦੇ ਗੁੜਗਾਓਂ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਜਿਨ੍ਹਾਂ ਨਾਲ ਉਨ੍ਹਾਂ ਦੀ 17 ਮਹੀਨੇ ਦੀ ਬੇਟੀ ਸੀ। ਉਸਨੇ ਵੀਅਤਨਾਮ ਦੇ ਹੋ ਚੀ ਮਿਨਹ ਹਵਾਈ ਅੱਡੇ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਉਡਾਣ ਭਰੀ।