ਅਫਗਾਨਿਸਤਾਨ ’ਚ ਫਸੇ ਭਾਰਤੀ ਹਿੰਦੂਆਂ ਅਤੇ ਸਿੱਖਾਂ ਦੀ ਜਲਦੀ ਹੋਵੇਗੀ ਦੇਸ਼ ਵਾਪਸੀ : ਹਰਦੀਪ ਪੁਰੀ

by vikramsehajpal

ਦਿੱਲੀ (ਦੇਵ ਇੰਦਰਜੀਤ) : ਅਫਗਾਨਿਸਤਾਨ ਵਿਚ ਤਾਲਿਬਾਨ ਇਕ ਵਾਰ ਫਿਰ ਤੋਂ ਸੱਤਾ ਵਿਚ ਪਰਤ ਆਇਆ ਹੈ। ਤਾਲਿਬਾਨ ਰਾਜ ਦੀ ਸ਼ੁਰੂਆਤ ਹੁੰਦੇ ਹੀ ਕਈ ਥਾਂ ਹਿੰਸਕ ਘਟਨਾਵਾਂ ਸਾਹਮਣੇ ਆਈ ਹੈ। ਲੋਕ ਦੇਸ਼ ਛੱਡ ਕੇ ਦੂਜੀ ਥਾਂ ਜਾ ਰਹੇ ਹਨ, ਜਿਸ ਕਾਰਨ ਕਾਬੁਲ ਏਅਰਪੋਰਟ ’ਤੇ ਭਾਰੀ ਭੀਡ਼ ਇਕੱਠੀ ਹੋ ਗਈ। ਇਸ ਦੌਰਾਨ ਅਫ਼ਗਾਨਿਸਤਾਨ ਵਿਚ ਰਹਿ ਰਹੇ ਕਈ ਹਿੰਦੂ ਅਤੇ ਸਿੱਖਾਂ ਨੂੰ ਲੈ ਕੇ ਵੀ ਸਰਕਾਰ ਨੂੰ ਚਿੰਤਾ ਹੋਣ ਲੱਗੀ ਹੈ। ਇਸ ’ਤੇ ਕੇਂਦਰ ਸਰਕਾਰ ਵੱਲੋਂ ਪ੍ਰਤੀਕਿਰਿਆ ਆਈ ਹੈ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਫ਼ਗਾਨ ਵਿਚ ਰਹਿਣ ਵਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਬਾਹਰ ਕੱਢਣ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਵਿਭਾਗ ਸਾਰੇ ਲੋੜੀਂਦੇ ਪ੍ਰਬੰਧ ਕਰਨਗੇ। ਪੁਰੀ ਨੇ ਇਹ ਜਵਾਬ ਉਸ ਗੱਲ ’ਤੇ ਦਿੱਤਾ, ਜਿਸ ਵਿਚ ਉਨ੍ਹਾਂ ਨਾਲ ਅਫਗਾਨਿਸਤਾਨ ਤੋਂ ਸਿੱਖਾਂ ਅਤੇ ਹਿੰਦੂਆਂ ਨੂੰ ਕੱਢਣ ਨੂੰ ਲੈ ਕੇ ਸਵਾਲ ਕੀਤਾ ਗਿਆ।