ਭਾਰਤੀ ਰੁਪਇਆ ਹੋਰ ਹੋਇਆ ਕਮਜ਼ੋਰ ! ਡਾਲਰ ਦੇ ਮੁਕਾਬਲੇ ਰਿਕਾਰਡ 91 ਰੁਪਏ ਤੋਂ ਪਹੁੰਚਿਆ ਪਾਰ

by nripost

ਮੁੰਬਈ (ਨੇਹਾ): ਭਾਰਤ ਅਮਰੀਕਾ ਵਪਾਰ ਸਮਝੌਤੇ ਵਿਚ ਕੋਈ ਸਫ਼ਲਤਾ ਨਾ ਮਿਲਣ ਤੇ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਰੀ ਦਰਮਿਆਨ ਰੁਪਇਆ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਨੌਂ ਪੈਸੇ ਟੁੱਟ ਕੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 90.87 ਪ੍ਰਤੀ ਡਾਲਰ ਨੂੰ ਪਹੁੰਚ ਗਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਦੱਸਿਆ ਕਿ ਡਾਲਰ ਦੇ ਕਮਜ਼ੋਰ ਹੋਣ ਤੇ ਆਲਮੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਨਿਘਾਰ ਨੇ ਹਾਲਾਂਕਿ ਘਰੇਲੂ ਮੁਦਰਾ ਵਿਚ ਗਿਰਾਵਟ ਨੂੰ ਕੁਝ ਹੱਦ ਤੱਕ ਠੱਲ ਪਾਈ।

ਅੰਤਰਬੈਂਕ ਵਿਦੇਸ਼ੀ ਮੁਦਰਾ ਨਿਵੇਜ਼ ਬਾਜ਼ਾਰ ਵਿਚ ਰੁਪਇਆ, ਅਮਰੀਕਾ ਡਾਲਰ ਦੇ ਮੁਕਾਬਲੇ ਆਪਣੇ ਸਭ ਤੋਂ ਹੇਠਲੇ ਪੱਧਰ 90.87 ’ਤੇ ਖੁੱਲ੍ਹਿਆ ਜੋ ਪਿਛਲੇ ਬੰਦ ਭਾਵ ਨੌਂ ਪੈਸੇ ਦੇ ਨਿਘਾਰ ਨੂੰ ਦਰਸਾਉਂਦਾ ਹੈ। ਫਿਰ 90.77-90.87 ਪ੍ਰਤੀ ਡਾਲਰ ਦੇ ਦਾਇਰੇ ਵਿਚ ਕਾਰੋਬਾਰ ਕਰਦਾ ਰਿਹਾ। ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਇਆ 90.78 ਦੇ ਸਭ ਤੋਂ ਹੇਠਲੇ ਪੱਧਰ ’ਤੇ ਬੰਦ ਹੋਇਆ ਸੀ।

ਉਧਰ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਤੇ ਆਲਮੀ ਬਾਜ਼ਾਰ ਦੇ ਕਮਜ਼ੋਰ ਰੁਝਾਨਾਂ ਕਰਕੇ ਨਿਵੇਸ਼ਕਾਂ ਵੱਲੋਂ ਹੱਥ ਪਿਛਾਂਹ ਖਿੱਚਣ ਕਰਕੇ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐਸਈ ਸੈਂਸੈਕਸ 363.92 ਅੰਕ ਡਿੱਗ ਕੇ 84,849.44 ’ਤੇ ਆ ਗਿਆ ਅਤੇ ਐਨਐਸਈ ਨਿਫਟੀ 106.65 ਅੰਕ ਡਿੱਗ ਕੇ 25,920.65 'ਤੇ ਆ ਗਿਆ।

ਸੈਂਸੈਕਸ ਵਿੱਚ ਸ਼ਾਮਲ 30 ਕੰਪਨੀਆਂ ਵਿੱਚੋਂ, ਈਟਰਨਲ, ਐਕਸਿਸ ਬੈਂਕ, ਐਚਸੀਐਲ ਟੈਕ, ਇਨਫੋਸਿਸ, ਟਾਟਾ ਸਟੀਲ ਅਤੇ ਭਾਰਤ ਇਲੈਕਟ੍ਰਾਨਿਕਸ ਦੇ ਸ਼ੇਅਰਾਂ ਵਿੱਚ ਸਭ ਤੋਂ ਵੱਡੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ, ਭਾਰਤੀ ਏਅਰਟੈੱਲ, ਏਸ਼ੀਅਨ ਪੇਂਟਸ, ਟਾਟਾ ਮੋਟਰਜ਼ ਪੈਸੇਂਜਰ ਵਹੀਕਲਜ਼ ਅਤੇ ਟਾਈਟਨ ਦੇ ਸ਼ੇਅਰ ਲਾਭ ਵਿੱਚ ਸਨ।

ਏਸ਼ਿਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ 225, ਚੀਨ ਦਾ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਗਿਰਾਵਟ ਵਿੱਚ ਰਿਹਾ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਝਾਨ ਨਾਲ ਬੰਦ ਹੋਏ ਸਨ।

More News

NRI Post
..
NRI Post
..
NRI Post
..