ਅਮਰੀਕਾ ‘ਚ ਭਾਰਤੀ ਵਿਦਿਆਰਥੀ ਹੋਇਆ ਗ੍ਰਿਫ਼ਤਾਰ

by nripost

ਵਾਸ਼ਿੰਗਟਨ (ਪਾਇਲ): ਦੱਸ ਦਇਏ ਕਿ ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਨੂੰ ਪਰਿਵਾਰਕ ਮੈਂਬਰਾਂ ਨੂੰ ਅੱਗ ਲਾਉਣ ਤੇ ਦਹਿਸ਼ਤੀ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਵੱਲੋਂ ਮਾਨਸਿਕ ਸਿਹਤ ਦੀ ਸਮੱਸਿਆ ਤੇ ਧਮਕੀਆਂ ਦੀ ਸ਼ਿਕਾਇਤ ਮਗਰੋਂ ਪੁਲੀਸ ਲੈਲਾ ਦੇ ਘਰ ਪਹੁੰਚੀ ਸੀ ਅਤੇ ਮਨੋਜ ਸਾਈ ਲੈਲਾ ਨੂੰ ਗ੍ਰਿਫ਼ਤਾਰ ਕਰ ਲਿਆ।

ਅਧਿਕਾਰੀਆਂ ਨੇ ਦੱਸਿਆ ਕਿ ਨੌਜਵਾਨ ਨੇ ਕੁਝ ਦਿਨ ਪਹਿਲਾਂ ਕਥਿਤ ਤੌਰ ’ਤੇ ਘਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਦੱਸਿਆ ਜਾਂਦਾ ਹੈ ਕਿ ਮਨੋਜ ’ਤੇ ਕਿਸੇ ਰਿਹਾਇਸ਼ ਜਾਂ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਅੱਗਜ਼ਨੀ ਅਤੇ ਪਰਿਵਾਰਕ ਮੈਂਬਰਾਂ ਨੂੰ ਦਹਿਸ਼ਤੀ ਧਮਕੀ ਦੇਣ ਦਾ ਦੋਸ਼ ਹੈ। ਹਾਲਾਂਕਿ ਪੁਲਿਸ ਨੇ ਕਿਹਾ ਕਿ ਪੂਜਾ ਸਥਾਨ ਸਬੰਧੀ ਧਮਕੀ ਦੇਣ ਦਾ ਕੋਈ ਸਬੂਤ ਨਹੀਂ ਮਿਲਿਆ, ਲੇਕਿਨ ਜਾਂਚ ਜਾਰੀ ਹੈ।

More News

NRI Post
..
NRI Post
..
NRI Post
..