ਦੋ ਸਾਲ ਬਾਅਦ ਭਾਰਤ ‘ਚ ਅੱਜ ਤੋਂ ਮੁੜ ਸ਼ੁਰੂ ਹੋਈਆਂ ਅੰਤਰਰਾਸ਼ਟਰੀ ਉਡਾਣਾਂ

by jaskamal

ਨਿਊਜ਼ ਡੈੈਸਕ : ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਲਾਈਆਂ ਗਈਆਂ ਪਾਬੰਦੀਆਂ ਕਾਰਨ ਦੋ ਸਾਲਾਂ ਤੱਕ ਬੰਦ ਰਹਿਣ ਤੋਂ ਬਾਅਦ, ਭਾਰਤ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਐਤਵਾਰ ਯਾਨੀ ਅੱਜ ਤੋਂ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਹਵਾਈ ਅੱਡਿਆਂ ਤੇ ਏਅਰਲਾਈਨਾਂ ਨੇ ਦੋ ਸਾਲਾਂ ਬਾਅਦ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਲਈ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਭਾਰਤੀ ਏਅਰਲਾਈਨਾਂ ਤੋਂ ਇਲਾਵਾ, ਅਮੀਰਾਤ ਤੇ ਵਰਜਿਨ ਐਟਲਾਂਟਿਕ ਵਰਗੀਆਂ ਵਿਦੇਸ਼ੀ ਏਅਰਲਾਈਨਾਂ ਵੀ ਨਿਯਮਤ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।

ਕੋਰੋਨਾ ਕਾਰਨ ਦੋ ਸਾਲਾਂ ਤੋਂ ਬੰਦ ਪਈਆਂ ਅੰਤਰਰਾਸ਼ਟਰੀ ਉਡਾਣਾਂ ਐਤਵਾਰ ਤੋਂ ਸ਼ੁਰੂ ਹੋ ਰਹੀਆਂ ਹਨ। 40 ਦੇਸ਼ਾਂ ਲਈ 6 ਭਾਰਤੀ ਤੇ 60 ਵਿਦੇਸ਼ੀ ਏਅਰਲਾਈਨਜ਼ ਦੀਆਂ ਉਡਾਣਾਂ ਸ਼ੁਰੂ ਹੋਣਗੀਆਂ। ਭਾਰਤ ਤੋਂ ਹਫ਼ਤਾਵਾਰੀ 3,249 ਉਡਾਣਾਂ ਹੋਣਗੀਆਂ ਪਰ ਚੀਨ ਲਈ ਇਕ ਵੀ ਉਡਾਣ ਨਹੀਂ ਹੈ। ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) ਨੂੰ ਉਮੀਦ ਹੈ ਕਿ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ 'ਚ ਕਾਫ਼ੀ ਵਾਧਾ ਹੋਵੇਗਾ।