ਵੱਡੀ ਵਾਰਦਾਤ ; ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੂੰ ਕਾਰ ਸਵਾਰਾਂ ਨੇ ਮਾਰੀ ਗੋਲ਼ੀ

by jaskamal

ਨਿਊਜ਼ ਡੈਸਕ : ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਅਠੌਲਾ 'ਚ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ’ਚ ਮੈਚ ਖੇਡ ਕੇ ਬਾਹਰ ਆ ਰਹੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਇੰਦਰਜੀਤ ਸਿੰਘ ਨੂੰ ਸਵਿਫਟ ਕਾਰ ’ਚ ਸਵਾਰ ਕੁਝ ਹਮਲਾਵਰਾਂ ਨੇ ਗੋਲ਼ੀ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ। ਇੰਦਰਜੀਤ ਸਿੰਘ ਕਬੱਡੀ ਟੂਰਨਾਮੈਂਟ ਦੇ ਸੈਮੀਫਾਈਨਲ ਮੈਚ ਵਿਚ ਖੇਡ ਰਿਹਾ ਸੀ, ਇਸ ਦੌਰਾਨ ਇਕ ਸਵਿਫਟ ਕਾਰ ਉਥੇ ਆਈ, ਜਿਸ 'ਚ 3 ਦੇ ਵਿਅਕਤੀ ਸਵਾਰ ਸਨ, ਜਿਨ੍ਹਾਂ ਨੇ ਆਉਂਦੇ ਹੀ ਇੰਦਰਜੀਤ ’ਤੇ ਗੋਲ਼ੀ ਚਲਾ ਦਿੱਤੀ, ਜੋ ਉਸ ਦੀ ਖੱਬੀ ਲੱਤ ਦੇ ਹੇਠਲੇ ਹਿੱਸੇ ’ਚ ਲੱਗੀ।

ਰਾਹਤ ਦੀ ਖ਼ਬਰ ਇਹ ਹੈ ਕਿ ਕਬੱਡੀ ਖਿਡਾਰੀ ਦੀ ਜਾਨ ਖ਼ਤਰੇ 'ਚੋਂ ਬਾਹਰ ਹੈ। ਇਸ ’ਤੇ ਮੌਕੇ ’ਤੇ ਪੁੱਜੇ ਡੀਐੱਸਪੀ ਕਰਤਾਰਪੁਰ ਸੁਖਪਾਲ ਸਿੰਘ ਰੰਧਾਵਾ ਨੇ ਪੁਲਸ ਪਾਰਟੀ ਸਮੇਤ ਜ਼ਖ਼ਮੀ ਨੂੰ ਨਕੋਦਰ ਚੌਂਕ ਨੇੜੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ। ਪੁਲਿਸ ਵੱਲੋਂ ਪਿੰਡ ਅਠੌਲਾ ਨੇੜੇ ਕਈ ਪਿੰਡਾਂ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।