ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨੇ ਖ਼ੁਦ ਨੂੰ ਮਾਰੀ ਗੋਲੀ

by vikramsehajpal

ਮੋਹਾਲੀ (ਦੇਵ ਇੰਦਰਜੀਤ) : ਮੋਹਾਲੀ ਦੇ ਵਸਨੀਕ ਅਤੇ ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨਮਨਵੀਰ ਸਿੰਘ ਬਰਾੜ ਨੇ ਸੋਮਵਾਰ ਤੜਕੇ 3.45 ਵਜੇ ਦੇ ਕਰੀਬ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਇਸ ਸਬੰਧ ਵਿਚ ਪੁਲਸ ਵੱਲੋਂ ਧਾਰਾ-174 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਸ ਨੇ ਨਮਨਵੀਰ ਸਿੰਘ ਬਰਾੜ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ ਹੈ। ਫਿਲਹਾਲ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਸੰਬਧੀ ਅਜੇ ਕਿਸੇ 'ਤੇ ਕੋਈ ਸ਼ੱਕ ਨਹੀਂ ਹੈ ਪਰ ਅਸਲ ਗੱਲ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ ਕਿ ਇਸ ਸ਼ੂਟਰ ਨੇ ਖ਼ੁਦਕੁਸ਼ੀ ਕਿਉਂ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਨਮਨਵੀਰ ਸਿੰਘ 28 ਸਾਲ ਦਾ ਸੀ ਅਤੇ ਉਹ ਮੋਹਾਲੀ ਦੇ ਸੈਕਟਰ-71 ਵਿਚ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਰਹਿ ਰਿਹਾ ਸੀ।

ਨਮਨਵੀਰ ਸਿੰਘ ਬਰਾੜ ਕਈ ਰਾਸ਼ਟਰੀ ਇਨਾਮ ਜਿੱਤ ਚੁੱਕਿਆ ਹੈ। ਇੰਨੇ ਹੋਣਹਾਰ ਖਿਡਾਰੀ ਵੱਲੋਂ ਖ਼ੁਦਕੁਸ਼ੀ ਕਰਨਾ ਆਪਣੇ ਆਪ ਵਿਚ ਇਕ ਰਹੱਸ ਬਣਿਆ ਹੋਇਆ ਹੈ। ਸ਼ੂਟਰ ਨਮਨਵੀਰ ਸਿੰਘ ਬਰਾੜ ਨੇ ਸਾਲ 2015 ਵਿੱਚ ਹੋਈਆਂ ਵਰਲਡ ਯੂਨੀਵਰਸਿਟੀ ਖੇਡਾਂ ਦੌਰਾਨ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ। ਇਹ ਖੇਡਾਂ ਸਾਊਥ ਕੋਰੀਆ ਵਿੱਚ ਹੋਈਆਂ ਸਨ।

More News

NRI Post
..
NRI Post
..
NRI Post
..