ਪਟਿਆਲਾ ‘ਚ ਇੰਟਰਨੈਟ ਸੇਵਾਵਾਂ ਮੁੜ ਸ਼ੁਰੂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਪਟਿਆਲਾ ਸ਼ਹਿਰ 'ਚ ਸ਼ਿਵ ਸੈਨਾ ਤੇ ਸਿੱਖ ਜੱਥੇਬੰਦੀਆਂ ਵਿਚਾਲੇ ਮਾਰਚ ਨੂੰ ਲੈ ਕੇ ਟਕਰਾਅ ਹੋ ਗਿਆ ਸੀ।ਇਸ ਤੋਂ ਬਾਅਦ ਸ਼ਹਿਰ 'ਵਿੱਚ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਮੁਅੱਤਲ ਕੀਤੀਆਂ ਗਈਆਂ ਸੀ ਪਰ ਹੁਣ ਹਾਲਾਤ ਠੀਕ ਹੋਣ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕਰ ਦਿੱਤਾ ਹੈ।

ਸ਼‍ਿਵ ਸੈਨਾ ਦੇ ਸਾਬਕਾ ਆਗੂ ਹਰੀਸ਼ ਸਿੰਗਲਾ ਨੂੰ ਪੁਲਿਸ ਦੇ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਪੁਲਿਸ ਨੇ ਮਾਹੌਲ ਖ਼ਰਾਬ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਪੰਜਾਬ ਵੱਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ।