ਪਟਿਆਲਾ ‘ਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪਟਿਆਲਾ 'ਚ ਹੋਈ ਹਿੰਸਕ ਝੜਪ ਤੋਂ ਬਾਅਦ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਅੰਦਰ ਤੱਕ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਸ ਸਬੰਧੀ ਫ਼ੈਸਲਾ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਹਿੰਸਕ ਝੜਪ ਤੋਂ ਬਾਅਦ ਪੁਲਿਸ ਵੱਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਪਟਿਆਲਾ 'ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਸ਼ਿਵ ਸੈਨਾ ਦੇ ਵਰਕਰ ਖਾਲਿਸਤਾਨੀ ਵਿਰੋਧੀ ਮਾਰਚ ਦੀ ਤਿਆਰੀ ਕਰ ਰਹੇ ਸਨ, ਉਦੋਂ ਖਾਲਿਸਤਾਨੀ ਸਮਰਥਕ ਮੌਕੇ 'ਤੇ ਪਹੁੰਚ ਗਏ ਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਸਥਿਤੀ 'ਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ।

More News

NRI Post
..
NRI Post
..
NRI Post
..