
ਅਬੁਧਾਬੀ (NRI MEDIA) : ਕੋਲਕਾਤਾ ਨਾਈਟ ਰਾਈਡਰਜ਼ ਨੇ ਸ਼ਨੀਵਾਰ ਨੂੰ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਹਾਂ ਵਿੱਚ ਸ਼ਾਨਦਾਰ ਖੇਡ ਵਿਖਾਉਂਦੇ ਹੋਏ ਸ਼ੇਖ ਜਾਇਦ ਸਟੇਡੀਅਮ ਵਿਖੇ ਖੇਡੇ ਗਏ ਮੈਚ ਵਿੱਚ ਸਨਰਾਈਜ਼ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 13ਵੇਂ ਸੀਜ਼ਨ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ।
ਹੈਦਰਾਬਾਦ ਦੇ ਕਪਤਾਨ ਡੇਵਿਡ ਵਾਰਨਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਲਿਆ। ਕੋਲਕਾਤਾ ਨੇ ਹੈਦਰਾਬਾਦ ਨੂੰ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ 'ਤੇ 142 ਦੌੜਾਂ ਹੀ ਬਣਾਉਣ ਦਿੱਤੀਆਂ, ਜਿਸ ਨੂੰ ਉਸ ਨੇ 18ਵੇਂ ਓਵਰ ਵਿੱਚ ਹੀ ਪੂਰਾ ਕਰ ਲਿਆ।