ਸਪੋਰਟਸ ਡੈਸਕ (ਐਨ.ਆਰ.ਆਈ. ਮੀਡਿਆ) : ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜਨ ਦਾ 47ਵਾਂ ਮੁਕਾਬਲਾ ਦਿੱਲੀ ਕੈਪੀਟਲਜ਼ ਤੇ ਸਨਰਾਈਜਰਜ਼ ਹੈਦਰਾਬਾਦ ਵਿਚਾਲੇ ਖੇਡਿਆ ਗਿਆ। ਦਿੱਲੀ ਦੀ ਟੀਮ ਨੇ ਟਾਸ ਜਿੱਤ ਕੇ ਪਹਿਲੇ ਗੇਂਦਬਾਜ਼ੀ ਦਾ ਫ਼ੈਸਲਾ ਕੀਤਾ।
ਹੈਦਰਾਬਾਦ ਨੇ 20 ਓਵਰਾਂ ਵਿਚ ਦੋ ਵਿਕਟਾਂ ਦੇ ਨੁਕਸਾਨ 'ਤੇ 219 ਦੌੜਾਂ ਬਣਾਈਆਂ ਅਤੇ ਦਿੱਲੀ ਨੂੰ ਜਿੱਤ ਲਈ 220 ਦੌੜਾਂ ਦਾ ਟੀਚਾ ਦਿੱਤਾ।ਦੱਸ ਦਈਏ ਕਿ ਦਿੱਲੀ ਦੀ ਟੀਮ ਇਸ ਵੱਡੇ ਟੀਚੇ ਦੇ ਸਾਹਮਣੇ ਪੂਰੀ ਤਰ੍ਹਾਂ ਨਾਲ ਟੁੱਟ ਗਈ ਅਤੇ 19 ਓਵਰਾਂ ਵਿਚ 131 ਦੌੜਾਂ 'ਤੇ ਆਲਆਊਟ ਹੋ ਗਈ। ਦਿੱਲੀ ਦੀ ਟੀਮ ਨੂੰ 88 ਦੌੜਾਂ ਦੇ ਵੱਡੇ ਫਰਕ ਨਾਲ ਹਾਰ ਗਈ।


