ਅਬੂਧਾਬੀ (ਐਨ.ਆਰ.ਆਈ. ਮੀਡਿਆ) : ਆਈਪੀਐੱਲ ਦੇ 13ਵੇਂ ਸੀਜ਼ਨ ਦਾ 55ਵਾਂ ਮੁਕਾਬਲਾ ਦਿੱਲੀ ਕੈਪੀਟਲਜ਼ ਤੇ ਰਾਇਲ ਚੈਲੇਂਜਰਸ ਬੈਂਗਲੁਰੂ ਦੇ ਵਿਚ ਅਬੂ ਧਾਬੀ 'ਚ ਖੇਡਿਆ ਗਿਆ। ਦਿੱਲੀ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

ਓਥੇ ਹੀ ਪਹਿਲਾਂ ਬੱਲੇਬਾਜ਼ੀ ਕਰਦਿਆਂ ਬੈਂਗਲੁਰੂ ਦੀ ਟੀਮ ਨੇ ਦੇਵਦੱਤ ਪਡਿਕਲ ਦੇ ਅਰਧ ਸੈਂਕੜੇ ਦੀ ਬਦੌਲਤ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 152 ਦੌੜਾਂ ਬਣਾਈਆਂ। ਦਿੱਲੀ ਦੀ ਟੀਮ ਨੇ 19ਵੇਂ ਓਵਰ 'ਚ 4 ਵਿਕਟਾਂ ਦੇ ਨੁਕਸਾਨ 'ਤੇ ਇਹ ਟੀਚਾ ਹਾਸਲ ਕਰ ਲਿਆ।



