IPL 2022 Auction : ਯੁਵਰਾਜ ਸਿੰਘ ਤੋਂ ਬਾਅਦ ਦੂਜਾ ਸਭ ਤੋਂ ਮਹਿੰਗਾ ਖਿਡਾਰੀ ਬਣਿਆ ਇਹ ਭਾਰਤੀ ਨੌਜਵਾਨ

by jaskamal

ਨਿਊਜ਼ ਡੈਸਕ : ਸਟਾਰ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਇੰਡੀਅਨ ਪ੍ਰੀਮੀਅਰ ਲੀਗ ਨਿਲਾਮੀ ਦੇ ਇਤਿਹਾਸ 'ਚ ਯੁਵਰਾਜ ਸਿੰਘ ਤੋਂ ਬਾਅਦ ਦੂਜੇ ਸਭ ਤੋਂ ਮਹਿੰਗੇ ਭਾਰਤੀ ਖਿਡਾਰੀ ਬਣ ਗਏ ਹਨ, ਜਿਨ੍ਹਾਂ ਨੂੰ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਤੋਂ 15.25 ਕਰੋੜ ਰੁਪਏ ਵਿਚ ਦੁਬਾਰਾ ਖ਼ਰੀਦਿਆ। ਭਾਰਤ ਦੇ ਇਸ ਨੌਜਵਾਨ ਖਿਡਾਰੀ ਲਈ ਮੁੰਬਈ ਤੇ ਹੈਦਰਾਬਾਦ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ, ਜਿਸ 'ਚ ਮੁੰਬਈ ਨੇ ਜਿੱਤ ਦਰਜ ਕੀਤੀ।

ਯੁਵਰਾਜ ਨੂੰ 2015 ਦੇ ਸੀਜ਼ਨ ਤੋਂ ਪਹਿਲਾਂ ਦਿੱਲੀ ਡੇਅਰਡੇਵਿਲਜ਼ (ਹੁਣ ਦਿੱਲੀ ਕੈਪੀਟਲਜ਼) ਨੇ ਰਿਕਾਰਡ 16 ਕਰੋੜ ਰੁਪਏ 'ਚ ਖਰੀਦਿਆ ਸੀ। ਇਸ ਤੋਂ ਇਕ ਸਾਲ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਉਨ੍ਹਾਂ ਨੂੰ 14 ਕਰੋੜ ਰੁਪਏ 'ਚ ਖਰੀਦਿਆ। IPL ਦੇ ਇਤਿਹਾਸ 'ਚ ਸਭ ਤੋਂ ਮਹਿੰਗੇ ਖਿਡਾਰੀ ਦੱਖਣੀ ਅਫਰੀਕਾ ਦੇ ਆਲਰਾਊਂਡਰ ਕ੍ਰਿਸ ਮੌਰਿਸ ਹਨ, ਜਿਨ੍ਹਾਂ ਨੂੰ ਰਾਜਸਥਾਨ ਰਾਇਲਜ਼ ਨੇ 2021 'ਚ ਮਿੰਨੀ-ਨਿਲਾਮੀ 'ਚ ਰਾਜਸਥਾਨ ਰਾਇਲਜ਼ ਨੇ 16.25 ਕਰੋੜ ਰੁਪਏ 'ਚ ਖਰੀਦਿਆ ਸੀ।