IPL 2022 : GT vs PBKS : ਗੁਜਰਾਤ ਨੇ ਪੰਜਾਬ ਨੂੰ ਦਿੱਤਾ 144 ਦੌੜਾਂ ਦਾ ਟੀਚਾ

by jaskamal

ਨਿਊਜ਼ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 48ਵਾਂ ਮੈਚ ਅੱਜ ਪੰਜਾਬ ਕਿੰਗਜ਼ (ਪੀ ਬੀ ਕੇ ਐੱਸ) ਤੇ ਗੁਜਰਾਤ ਟਾਈਟਨਸ (ਜੀ ਟੀ) ਦਰਮਿਆਨ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਈਪੀਐੱਲ ਦੇ ਮੌਜੂਦਾ ਸੀਜ਼ਨ 'ਚ ਗੁਜਰਾਤ ਟਾਈਟਨਸ 9 ਮੁਕਾਬਲਿਆਂ 'ਚੋਂ 8 ਜਿੱਤ ਕੇ 16 ਅੰਕਾਂ ਦੇ ਨਾਲ ਪਹਿਲੇ ਸਥਾਨ 'ਤੇ ਬਣੀ ਹੋਈ ਹੈ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਦੇ ਕਪਤਾਨ ਹਾਰਦਿਕ ਪਾਂਡੇ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ ਪੰਜਾਬ ਨੂੰ 144 ਦੌੜਾਂ ਦਾ ਟੀਚਾ ਦਿੱਤਾ ਹੈ।