IPL 2022 : Lucknow ਨੇ Punjab ਨੂੰ 20 ਦੌੜਾਂ ਨਾਲ ਦਿੱਤੀ ਮਾਤ

by jaskamal

ਨਿਊਜ਼ ਡੈਸਕ : ਇੰਡੀਅਨ ਪ੍ਰੀਮੀਅਰ ਲੀਗ IPL 2022 ਦਾ 42ਵਾਂ ਮੈਚ ਅੱਜ ਪੰਜਾਬ ਕਿੰਗਜ਼ ਤੇ ਲਖਨਊ ਸੁਪਰ ਜਾਇੰਟਸ (ਐੱਲ. ਐੱਸ. ਜੀ.) ਦਰਮਿਆਨ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ, ਸਟੇਡੀਅਮ 'ਚ 7:30 ਵਜੇ ਖੇਡਿਆ ਜਾਵੇਗਾ। ਦੋਵੇਂ ਹੀ ਟੀਮਾਂ ਕੋਲ ਸ਼ਾਨਦਾਰ ਖਿਡਾਰੀਆਂ ਦੀ ਫੌਜ ਹੈ। ਇਸ ਦੇ ਨਾਲ ਹੀ ਦੱਸਣਾ ਬਣਦਾ ਹੈ ਕਿ ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। 

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ ਪੰਜਾਬ ਨੂੰ 154 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਨ ਆਈ ਪੰਜਾਬ ਦਾ ਕੋਈ ਵੀ ਬੱਲੇਬਾਜ਼ ਟੀਮ ਨੂੰ ਜਿੱਤ ਤੱਕ ਨਹੀਂ ਪਹੁੰਚਾ ਸਕਿਆ ਅਤੇ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 133 ਦੌੜਾਂ ਹੀ ਬਣਾ ਪਾਈ। ਇਸ ਤਰ੍ਹਾਂ ਲਖਨਊ ਨੇ ਇਸ ਮੈਚ ਨੂੰ 20 ਦੌੜਾਂ ਨਾਲ ਆਪਣੇ ਨਾਂ ਕਰ ਲਿਆ।