IPL 2022 : ਮੁੰਬਈ ਦੀ ਦੂਜੀ ਹਾਰ, ਰਾਜਸਥਾਨ ਨੇ 23 ਦੌੜਾਂ ਨਾਲ ਜਿੱਤਿਆ ਮੈਚ

by jaskamal

ਨਿਊਜ਼ ਡੈਸਕ : ਅੱਜ ਮੁੰਬਈ ਇੰਡੀਅਨਜ਼ ਤੇ ਰਾਜਸਥਾਨ ਰਾਇਲਜ਼ ਦਰਮਿਆਨ ਆਈਪੀਐੱਲ (ਇੰਡੀਅਨ ਪ੍ਰੀਮੀਅਰ ਲੀਗ) 2022 ਦਾ 9ਵਾਂ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਰਾਜਸਥਾਨ ਨੇ ਮੁੰਬਈ ਨੂੰ 23 ਦੌੜਾ ਨਾਲ ਹਰਾ ਦਿੱਤਾ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ ਨਿਰਧਾਰਤ 20 ਓਵਰਾਂ 'ਚ ਜੋਸ ਬਟਲਰ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ 'ਤੇ 193 ਦੌੜਾਂ ਬਣਾਈਆਂ।

ਇਸ ਤਰ੍ਹਾਂ ਰਾਜਸਥਾਨ ਨੇ ਮੁੰਬਈ ਨੂੰ ਜਿੱਤ ਲਈ 194 ਦੌੜਾਂ ਦਾ ਟੀਚਾ ਦਿੱਤਾ । ਟੀਚੇ ਦਾ ਪਿੱਛਾ ਕਰਨ ਆਈ ਮੁੰਬਈ ਇੰਡੀਅਨਜ਼ ਦੀ ਟੀਮ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 170 ਦੌੜਾਂ ਹੀ ਬਣਾ ਸਕੀ ਤੇ ਮੈਚ 23 ਦੌੜਾਂ ਨਾਲ ਹਾਰ ਗਈ। ਇਹ ਮੁੰਬਈ ਦੀ ਲਗਾਤਾਰ ਦੂਜੀ ਹਾਰ ਹੈ। ਇਸ ਤੋਂ ਪਹਿਲਾਂ ਮੁੰਬਈ ਨੇ ਦਿੱਲੀ ਕੈਪੀਟਲਸ ਦੇ ਹੱਥੋਂ ਮੈਚ ਗੁਆਇਆ ਸੀ।