IPL 2022 : ਪੰਜਾਬ ਨੇ ਦਰਜ ਕੀਤੀ ਵੱਡੀ ਜਿੱਤ, ਗੁਜਰਾਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ

by jaskamal

ਨਿਊਜ਼ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 48ਵਾਂ ਮੈਚ ਅੱਜ ਪੰਜਾਬ ਕਿੰਗਜ਼ (ਪੀ ਬੀ ਕੇ ਐੱਸ) ਤੇ ਗੁਜਰਾਤ ਟਾਈਟਨਸ (ਜੀ ਟੀ) ਦਰਮਿਆਨ ਮੁੰਬਈ ਦੇ ਡੀ. ਵਾਈ. ਪਾਟਿਲ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਈ. ਪੀ. ਐੱਲ. ਦੇ ਮੌਜੂਦਾ ਸੀਜ਼ਨ 'ਚ ਗੁਜਰਾਤ ਟਾਈਟਨਸ 9 ਮੁਕਾਬਲਿਆਂ 'ਚੋਂ 8 ਜਿੱਤ ਕੇ 16 ਅੰਕਾਂ ਦੇ ਨਾਲ ਪਹਿਲੇ ਸਥਾਨ 'ਤੇ ਬਣੀ ਹੋਈ ਹੈ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਦੇ ਕਪਤਾਨ ਹਾਰਦਿਕ ਪਾਂਡੇ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ ਪੰਜਾਬ ਨੂੰ 144 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਦੀ ਹੋਈ ਪੰਜਾਬ ਕਿੰਗਜ਼ ਨੇ 8 ਵਿਕਟਾ ਨਾਲ ਗੁਜਰਾਤ ਨੂੰ ਹਰਾ ਦਿੱਤਾ।