IPL 2024: ਪਲੇਆਫ ਦੀ ਦੌੜ ਤੋਂ ਬਾਹਰ ਹੋਣ ਵਾਲੀ ਪਹਿਲੀ ਟੀਮ ਬਣੀ ਮੁੰਬਈ ਇੰਡੀਅਨਜ਼

by jagjeetkaur

ਨਵੀਂ ਦਿੱਲੀ: ਸਨਰਾਈਜ਼ਰਸ ਹੈਦਰਾਬਾਦ ਨੇ ਲਖਨਊ ਸੁਪਰ ਜਾਇੰਟਸ ਨੂੰ 10 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਹੈਦਰਾਬਾਦ ਦੇ 14 ਅੰਕ ਹੋ ਗਏ ਹਨ ਅਤੇ ਉਹ ਰਾਜਸਥਾਨ ਰਾਇਲਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਤੋਂ ਬਾਅਦ ਅੰਕ ਸੂਚੀ ਵਿੱਚ ਤੀਜੇ ਸਥਾਨ 'ਤੇ ਪਹੁੰਚ ਗਿਆ ਹੈ।

ਹੈਦਰਾਬਾਦ ਨੇ 166 ਦੌੜਾਂ ਦਾ ਟੀਚਾ 10.2 ਓਵਰਾਂ ਵਿੱਚ ਬਿਨਾਂ ਕਿਸੇ ਨੁਕਸਾਨ ਦੇ ਹਾਸਲ ਕਰ ਲਿਆ। ਹੈਦਰਾਬਾਦ ਦੇ 14 ਅੰਕ ਹਨ ਜਦਕਿ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ 16-16 ਅੰਕਾਂ ਨਾਲ ਪਹਿਲੇ ਅਤੇ ਦੂਜੇ ਸਥਾਨ 'ਤੇ ਹਨ।

14 ਮਈ ਨੂੰ ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਹੋਵੇਗਾ। ਇਨ੍ਹਾਂ ਵਿੱਚੋਂ ਇੱਕ ਟੀਮ ਦੇ ਘੱਟੋ-ਘੱਟ 13 ਅੰਕ ਹੋਣਗੇ। ਮੁੰਬਈ ਇੰਡੀਅਨਜ਼ ਹੁਣ ਆਪਣੇ ਬਾਕੀ ਬਚੇ ਦੋਵੇਂ ਮੈਚ ਜਿੱਤ ਕੇ ਵੱਧ ਤੋਂ ਵੱਧ 12 ਅੰਕ ਹਾਸਲ ਕਰ ਸਕੇਗੀ। ਜੋ ਉਸ ਲਈ ਚੋਟੀ ਦੇ ਚਾਰ ਵਿੱਚ ਥਾਂ ਬਣਾਉਣ ਲਈ ਕਾਫੀ ਨਹੀਂ ਹੈ।

ਹਾਰਦਿਕ ਪੰਡਯਾ ਦੀ ਕਪਤਾਨੀ 'ਚ ਮੁੰਬਈ ਇੰਡੀਅਨਜ਼ ਦੀ ਇਸ ਸੀਜ਼ਨ ਦੀ ਸ਼ੁਰੂਆਤ ਬਹੁਤ ਖਰਾਬ ਰਹੀ ਸੀ, ਉਹ ਲਗਾਤਾਰ 3 ਮੈਚ ਹਾਰ ਗਏ ਸਨ। ਇਸ ਤੋਂ ਬਾਅਦ ਉਸ ਨੇ 4 'ਚੋਂ 3 ਮੈਚ ਜਿੱਤੇ ਪਰ ਫਿਰ 4 ਮੈਚ ਹਾਰ ਗਏ ਜਿਸ ਨਾਲ ਉਸ ਦੀ ਪਲੇਆਫ 'ਚ ਪਹੁੰਚਣ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ।