ਨਵੀਂ ਦਿੱਲੀ(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਲੋਕ ਸਭਾ 'ਚ ਇਕ ਵਾਰ ਫਿਰ 'ਅੰਦੋਲਨਜੀਵੀਆਂ' 'ਤੇ ਨਿਸ਼ਾਨਾ ਵਿੰਨਿ੍ਹਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਪਵਿੱਤਰ ਹੈ, ਮੈਂ ਇਸ ਗੱਲ ਨੂੰ ਮੰਨਦਾ ਹਾਂ ਪਰ ਅੰਦੋਲਨਜੀਵੀ, ਕਿਸਾਨਾਂ ਦੇ ਪਵਿੱਤਰ ਅੰਦੋਲਨ ਨੂੰ ਅਪਵਿੱਤਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਅਤੇ ਅੰਦੋਲਨਜੀਵੀਆਂ 'ਚ ਫ਼ਰਕ ਕਰਨਾ ਜ਼ਰੂਰੀ ਹੈ। ਅੰਦੋਲਨਜੀਵੀ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ। ਦੇਸ਼ ਨੂੰ ਗੁੰਮਰਾਹ ਕਰਨ ਵਾਲਿਆਂ ਦੀ ਪਹਿਚਾਣ ਕਰਨਾ ਜ਼ੂਰਰੀ ਹੈ।



