ਪੰਜਾਬ ਦੇ ਇਨ੍ਹਾਂ ਸੂਬਿਆਂ ‘ਚ ਜਲਦ ਪਵੇਗਾ ਮੀਂਹ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੌਸਮ ਵਿਭਾਗ ਅਨੁਸਾਰ ਮੁੰਬਈ ਮਹਾਰਾਸ਼ਟਰ ਸਮੇਤ ਕਈ ਸੂਬਿਆਂ ਵਿੱਚ ਭਾਰੀ ਮੀਂਹ ਪਾ ਸਕਦਾ ਹੈ। ਦੱਸ ਦਈਏ ਕਿ ਕੁਝ ਦਿਨ ਤੱਕ ਦਿੱਲੀ ਝਾਰਖੰਡ ਵਿੱਚ ਬੱਦਲ ਛਾਏ ਰਹਿਣ ਗਏ ਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਿਸ਼ ਹੋ ਰਹੀ ਹੈ। 24 ਘੰਟਿਆਂ ਵਿੱਚ ਦਰਮਿਆਨੀ ਤੋਂ ਬੁਹੁਤ ਭਾਰੀ ਮੀਂਹ ਦਰਜ ਕੀਤਾ ਗਿਆ ਹੈ।

ਹੁਣ ਦੇ 24 ਘੰਟਿਆਂ ਵਿੱਚ ਗੁਜਰਾਤ, ਗੋਆ, ਮਹਾਰਾਸ਼ਟਰ, ਰਾਜਸਥਾਨ ,ਕਰਨਾਟਕ ਤੇ ਹੋਰ ਵੀ ਸ਼ਹਿਰਾਂ ਵਿੱਚ ਭਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੀ ਕਈ ਸੂਬਿਆਂ ਵਿੱਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸ ਦਈਏ ਕਿ ਬਾਰਿਸ਼ ਮੀਂਹ ਪੈਣ ਨਾਲ ਕਈ ਸੂਬਿਆਂ ਵਿੱਚ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਾ ਰਿਹਾ ਹੈ। ਭਾਰੀ ਬਾਰਿਸ਼ ਤੇ ਬੱਦਲ ਫਟਣ ਨਾਲ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।