ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਨੂੰ ਮਿਲੀ ਵੱਡੀ ਰਾਹਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਦੋਸ਼ੀ ਅਦਾਕਾਰ ਜੈਕਲੀਨ ਫਰਨਾਡੀਜ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਵੱਡੀ ਰਾਹਤ ਦਿੱਤੀ । ਕੋਰਟ ਜੈਕਲੀਨ ਨੂੰ 2ਲੱਖ ਰੁਪਏ ਦੇ ਨਿੱਜੀ ਮੁਚਲਕੇ ਤੇ ਜ਼ਮਾਨਤ 'ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਦੱਸ ਦਈਏ ਕਿ ਅਦਾਲਤ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾ ਸੁਕੇਸ਼ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਅਦਾਕਾਰ ਨੂੰ ਪਟਿਆਲਾ ਹਾਊਸ ਕੋਰਟ ਦੀ ਅਦਾਲਤ ਨੇ ਰਾਹਤ ਦਿੰਦੇ ਗ੍ਰਿਫਤਾਰੀ 'ਤੇ ਰੋਕ ਨੂੰ ਵਧਾ ਦਿੱਤਾ ਸੀ।