ਨਵੀਂ ਦਿੱਲੀ (Nri Media) : ਗਣਤੰਤਰ ਦਿਵਸ 'ਤੇ ਅੱਤਵਾਦੀ ਹਮਲੇ ਦੀ ਵੱਡੀ ਸਾਜਿਸ਼ ਨੂੰ ਜੰਮੂ ਕਸ਼ਮੀਰ ਪੁਲਿਸ ਨੇ ਨਾਕਾਮ ਕਰ ਦਿੱਤਾ ਗਿਆ ਹੈ। ਪੁਲਿਸ ਨੇ ਜੈਸ਼-ਏ-ਮੁਹੰਮਦ ਦੇ 5 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਜੈਸ਼-ਏ-ਮੁਹੰਮਦ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ|
ਜਾਣਕਾਰੀ ਮੁਤਾਬਕ ਇੱਹ ਅੱਤਵਾਦੀ ਗਣਤੰਤਰ ਦਿਵਸ 'ਤੇ ਆਤਮਘਾਤੀ ਅਤੇ ਗ੍ਰੇਨੇਡ ਹਮਲੇ ਦੀ ਯੋਜਨਾ ਬਣਾ ਰਹੇ ਸਨ। ਅੱਤਵਾਦੀਆਂ ਕੋਲੋਂ ਵਿਸਫੋਟਕ ਬਰਾਮਦ ਕੀਤੇ ਗਏ ਹਨ। ਉੱਥੇ ਹੀ ਪੁਲਿਸ ਵੱਲੋਂ ਇਨ੍ਹਾਂ ਅੱਤਵਾਦੀਆਂ ਪੁੱਛਗਿੱਛ ਕੀਤੀ ਜਾ ਰਹੀ ਹੈ।ਦੱਸਦਈਏ ਕਿ ਗਣਤੰਤਰ ਦਿਵਸ ਨੂੰ ਲੈ ਕੇ ਦੇਸ਼ਭਰ ਵਿੱਚ ਸੁਰੱਖਿਆ ਵੱਧਾ ਦਿੱਤੀ ਗਈ ਹੈ।



