ਜੈਸ਼-ਏ-ਮੁਹੰਮਦ ਕਮਾਂਡਰ ਸੱਜਾਦ ਸੁਰੱਖਿਆ ਫ਼ੋਰਸਾਂ ਹੱਥੋਂ ਮਾਰਿਆ ਗਿਆ…!

by vikramsehajpal

ਸ਼੍ਰੀਨਗਰ,(ਦੇਵ ਇੰਦਰਜੀਤ) :ਸੋਮਵਾਰ ਨੂੰ ਸੁਰੱਖਿਆ ਫ਼ੋਰਸਾਂ ਦੀ ਤਲਾਸ਼ ਅਤੇ ਘੇਰਾਬੰਦੀ ਮੁਹਿੰਮਸ ਦੌਰਾਨ ਹੋਏ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦਾ ਇਕ ਕਮਾਂਡਰ ਮਾਰਿਆ ਗਿਆ। ਇਸ ਤੋਂ ਪਹਿਲਾਂ ਐਤਵਤਾਰ ਨੂੰ ਵੀ ਸ਼ੋਪੀਆਂ 'ਚ ਸੁਰੱਖਿਆ ਫ਼ੋਰਸਾਂ ਦੇ ਕਾਸੋ ਦੌਰਾਨ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦਾ ਇਕ ਸਥਾਨਕ ਅੱਤਵਾਦੀ ਮਾਰਿਆ ਗਿਆ। ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਸ਼ਨੀਵਾਰ ਰਾਤ ਸ਼ੁਰੂ ਕੀਤੀ ਗਈ ਸੀ। ਕਸ਼ਮੀਰ ਰੇਂਜ ਦੇ ਪੁਲਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਸ਼ੋਪੀਆਂ 'ਚ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਕਮਾਂਡਰ ਸੱਜਾਦ ਅਫ਼ਗਾਨੀ ਦੇ ਮਾਰੇ ਜਾਣ 'ਤੇ ਸੁਰੱਖਿਆ ਫ਼ੋਰਸਾਂ ਨੂੰ ਵਧਾਈ ਦਿੱਤੀ ਹੈ।