ਰਾਸ਼ਟਰੀ ਜਾਂਚ ਏਜੰਸੀ ਯਾਨੀ ਐਨਆਈਏ ਨੇ ਮੰਗਲਵਾਰ ਨੂੰ ਜੰਮੂ ਦੀ ਇੱਕ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਸ ਚਾਰਜਸ਼ੀਟ ਵਿੱਚ ਪਾਕਿਸਤਾਨ ਤੋਂ ਕੰਮ ਕਰ ਰਹੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਨੇਤਾ ਮਸੂਦ ਅਜ਼ਹਰ ਤੇ ਉਸ ਦੇ ਭਰਾ ਰਾਉਫ ਅਸ਼ਗਰ ਨੂੰ ਹਮਲੇ ਦਾ ਮਾਸਟਰਮਾਈਂਡ ਦੱਸਿਆ ਗਿਆ ਹੈ। ਦੱਸ ਦਈਏ ਕਿ ਕਸ਼ਮੀਰ ਦੇ ਪੁਲਵਾਮਾ ਵਿੱਚ ਪਾਕਿਸਤਾਨੀ ਅੱਤਵਾਦੀ ਸੰਗਠਨ ਵੱਲੋਂ ਭਾਰਤੀ ਫੌਜ 'ਤੇ ਹਮਲਾ ਹੁਣ ਤੱਕ ਦਾ ਸਭ ਤੋਂ ਵੱਡਾ ਅੱਤਵਾਦੀ ਹਮਲਾ ਮੰਨਿਆ ਜਾਂਦਾ ਹੈ।



