‘ਜਾਖੜ’ ਵੱਡੇ ਭਰਾ ਨੇ ਵੱਡਾ ਦਿਲ ਦਿਖਾਇਆ : ਨਵਜੋਤ ਸਿੱਧੂ

by vikramsehajpal

ਪਟਿਆਲਾ (ਦੇਵ ਇੰਦਰਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਸੁਨੀਲ ਜਾਖੜ ਵੱਲੋਂ ਸਿੱਧੂ ਦਾ ਖਿੜੇ ਮੱਥੇ ਸੁਆਗਤ ਕੀਤਾ ਗਿਆ। ਨਵਜੋਤ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਉਨ੍ਹਾਂ ਦੇ ਵੱਡੇ ਭਰਾ ਹਨ ਅਤੇ ਵੱਡੇ ਭਰਾ ਨੇ ਵੱਡਾ ਦਿਲ ਦਿਖਾਇਆ ਹੈ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਸਾਰਾ ਪੰਜਾਬ ਇਸ ਵੇਲੇ ਨਵਜੋਤ ਸਿੱਧੂ ਵੱਲ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਿੱਧੂ ਸਾਰੀ ਕਾਂਗਰਸ ਪਾਰਟੀ ਨੂੰ ਨਾਲ ਲੈ ਕੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣਗੇ।ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਬਹੁਤ ਸੁਲਝੇ ਹੋਏ ਆਗੂ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਮਾਰਗ ਦਰਸ਼ਨ ਦੀ ਲੋੜ ਨਹੀਂ ਹੈ। ਸੁਨੀਲ ਜਾਖੜ ਨੇ ਕਿਹਾ ਕਿ ਸਾਰੀ ਕਾਂਗਰਸ ਪਾਰਟੀ ਨਵਜੋਤ ਸਿੱਧੂ ਦੇ ਨਾਲ ਖੜ੍ਹੀ ਹੈ।

More News

NRI Post
..
NRI Post
..
NRI Post
..