Jalandhar : ਗੁਰਦੁਆਰਾ ਸਾਹਿਬ ‘ਚ ਫਿਰ ਹੋਈ ਬੇਅਦਬੀ ਦੀ ਘਟਨਾ, ਦੋਸ਼ੀ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰਤਾਪਪੁਰਾ ਦੇ ਕੋਲ ਪੈਂਦੇ ਪਿੰਡ ਫਤਿਹਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ ਵਾਪਰੀ ਹੈ। ਇਸ ਮਾਮਲੇ 'ਚ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ । ਦੋਸ਼ੀ ਦੀ ਪਛਾਣ ਪਿੰਡ ਫਤਿਹਪੁਰ ਦੇ ਹਿਂ ਵਾਲੇ ਜਸਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ ।ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ । ਦੋਸ਼ੀ ਨੇ ਗੁਰਦੁਆਰਾ ਸਾਹਿਬ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਰੱਖੇ ਸ਼ਸਤਰਾਂ ਤੇ ਗੋਲਕ ਨਾਲ ਤੋੜਭੰਨ ਕੀਤੀ ਸੀ।