ਜਲੰਧਰ-ਲੁਧਿਆਣਾ ਹਾਈਵੇ ਜਾਮ: ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਦੇ ਵਜੋਂ ਨੌਜਵਾਨਾਂ ਨੇ ਜਤਾਇਆ ਰੋਸ

ਜਲੰਧਰ-ਲੁਧਿਆਣਾ ਹਾਈਵੇ ਜਾਮ: ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਦੇ  ਵਜੋਂ ਨੌਜਵਾਨਾਂ ਨੇ ਜਤਾਇਆ  ਰੋਸ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫੌਜ ਵਿਚ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਕਾਰਨ ਰੋਸ ਵਿਚ ਆਏ ਨੌਜਵਾਨਾਂ ਨੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਜਲੰਧਰ ਤੋਂ ਲੁਧਿਆਣਾ ਨੂੰ ਜਾਣ ਆਉਣ ਵਾਲੀਆਂ ਗੱਡੀਆਂ ਜਾਮ ਵਿਚ ਫਸ ਗਈਆਂ ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਪੁਲਿਸ ਨੇ ਧਰਨਾਕਾਰੀਆਂ ਨੂੰ ਹਾਈਵੇ ਤੋਂ ਹਟਾ ਕੇ ਸਰਵਿਸ ਲੇਨ ਕਰ ਦਿੱਤਾ ਪਰ ਇਸ ਦੌਰਾਨ ਗੱਡੀਆਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਬਹੁਤ ਸਾਰੇ ਲੋਕ ਬੱਸਾਂ ਵਿਚੋਂ ਉੱਤਰ ਕੇ ਪੈਦਲ ਹੀ ਬੱਸ ਅੱਡੇ ਵੱਲ ਚੱਲ ਪਏ। ਧਰਨਾਕਾਰੀਆਂ ਨੇ ਕਿਹਾ ਕਿ ਭਰਤੀ ਦੌਰਾਨ ਸਰੀਰਕ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਲਿਖਤੀ ਪ੍ਰੀਖਿਆ ਦੀ ਮਿਤੀ ਨਿਰਧਾਰਤ ਕੀਤੀ ਗਈ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਫੌਜ ਨੇ ਲਿਖਤੀ ਪ੍ਰੀਖਿਆ ਤਿੰਨ ਚਾਰ ਵਾਰ ਮੁਲਤਵੀ ਕਰ ਦਿੱਤੀ।