Jalandhar : ਕੌਟਕ ਮਹਿੰਦਰਾ ਬੈਂਕ ‘ਚ ਹੋਈ ਲੱਖਾਂ ਦੀ ਲੁੱਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਤਾਰਾ ਅਧੀਨ ਪੈਂਦੇ ਪਿੰਡ ਹਜ਼ਾਰਾਂ 'ਚ ਸਥਿਤ ਕੋਟਕ ਮਹਿੰਦਰ ਬੈਂਕ 'ਚ ਚੋਰਾਂ ਨੇ 9 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਲੁਟੇਰੇ 9 ਲੱਖ ਰੁਪਏ ਲੁੱਟ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ । ਬੈਂਕ ਅਧਿਕਾਰੀਆਂ ਵਲੋਂ ਇਸ ਵਾਰਦਾਤ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਜਾਣਕਾਰੀ ਅਨੁਸਾਰ 2 ਲੁਟੇਰੇ ਜਿਨ੍ਹਾਂ ਕੋਲ ਬੰਦੂਕ ਸੀ। ਉਨ੍ਹਾਂ ਨੇ ਬੈਂਕ ਦੇ ਗਾਰਡ ਨੂੰ ਹਥਿਆਰ ਦਿਖਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।