ਜਲੰਧਰ ਸ਼ਿਵ ਸੈਨਾ ਦੇ ਆਗੂ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਸ਼ਿਵ ਸੈਨਾ ਦੇ ਆਗੂਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਬੀਤੇ ਦਿਨੀਂ ਅੰਮ੍ਰਿਤਸਰ 'ਚ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਦੀ ਕਾਰਗੁਜਾਰੀ ਤੇ ਕਈ ਸਵਾਲ ਖੜੇ ਹੋ ਰਹੇ ਹਨ। ਸੁਧੀਰ ਸੂਰੀ ਕਤਲ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਸੀ ਕਿ ਜਲੰਧਰ ਵਿਖੇ ਉਨ੍ਹਾਂ ਦੀ ਪਾਰਟੀ ਦੇ ਪੰਜਾਬ ਚੇਅਰਮੈਨ ਸੁਨੀਲ ਕੁਮਾਰ ਨੂੰ ਖਾਲਿਸਤਾਨੀ ਸਮਰਥਕ ਵਲੋਂ ਧਮਕੀ ਦਿੱਤੀ ਗਈ । ਜਾਨੋ ਮਾਰਨ ਦੀਆਂ ਧਮਕੀਆਂ ਭਰਿਆ ਫੋਨ ਆਉਣ ਤੋਂ ਬਾਅਦ ਸੁਨੀਲ ਕੁਮਾਰ ਨੇ ਇਸ ਦੀ ਸ਼ਿਕਾਇਤ ਪੁਲਿਸ ਥਾਣੇ ਦਰਜ ਕਰਵਾਈ ਹੈ। ਇਸ ਦੌਰਾਨ ਸੁਨੀਲ ਨੇ ਕਿਹਾ ਜੇ ਉਸ ਤੇ ਜਾਂ ਉਸ ਦੇ ਪਰਿਵਾਰ 'ਤੇ ਹਮਲਾ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰੀ ਜਲੰਧਰ ਦੇ ਪੁਲਿਸ ਕਮਿਸ਼ਨਰ ਦੀ ਹੋਵੇਗੀ ਕਿਉਕਿ ਹਿੰਦੂ ਨੇਤਾਵਾਂ ਨੂੰ ਲਗਾਤਰ ਜਾਨੋ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ । ਇਸ ਦੇ ਬਾਵਜੂਦ ਵੀ ਪੁਲਿਸ ਵਲੋਂ ਕੋਈ ਖਾਸ ਕਦਮ ਨਹੀਂ ਚੁੱਕੇ ਜਾ ਰਹੇ ਹਨ ।