ਜੰਮੂ-ਕਸ਼ਮੀਰ : ਭਾਜਪਾ ਨੇਤਾ ਦੇ ਘਰ ਹੋਏ ਗ੍ਰਨੇਡ ਹਮਲੇ ‘ਚ 3 ਸਾਲ ਦੇ ਬੱਚੇ ਦੀ ਮੌਤ

by vikramsehajpal

ਰਾਜੌਰੀ (ਦੇਵ ਇੰਦਰਜੀਤ) : ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਭਾਰਤੀ ਜਨਤਾ ਪਾਰਟੀ ਦੇ ਇਕ ਨੇਤਾ ਦੇ ਘਰ ਅੱਤਵਾਦੀਆਂ ਵਲੋਂ ਹੱਥਗੋਲੇ ਨਾਲ ਕੀਤੇ ਗਏ ਹਮਲੇ ’ਚ ਬੱਚੇ ਸਮੇਤ 7 ਲੋਕ ਜ਼ਖਮੀ ਹੋ ਗਏ। ਗੰਭੀਰ ਰੂਪ ਨਾਲ ਜ਼ਖਮੀ ਤਿੰਨ ਸਾਲ ਦੇ ਬੱਚੇ ਦੀ ਸ਼ੁੱਕਰਵਾਰ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੀਰਵਾਰ ਰਾਤ ਖਾਂਦਲੀ ਇਲਾਕੇ ’ਚ ਭਾਜਪਾ ਨੇਤਾ ਜਸਬੀਰ ਸਿੰਘ ਦੇ ਘਰ ਹੋਏ ਹਮਲੇ ’ਚ ਉਨ੍ਹਾਂ ਦੇ ਪਰਿਵਾਰ ਦੇ 7 ਮੈਂਬਰ ਜ਼ਖਮੀ ਹੋ ਗਏ, ਜਿਸ ’ਚ 3 ਸਾਲ ਦਾ ਬੱਚਾ ਵੀਰ ਵੀ ਸ਼ਾਮਲ ਸੀ। ਸੂਤਰਾਂ ਨੇ ਦੱਸਿਆ ਕਿ ਰਾਜੌਰੀ ’ਚ ਸਰਕਾਰੀ ਹਸਪਤਾਲ ’ਚ ਇਲਾਜ ਦੌਰਾਨ ਵੀਰ ਦੀ ਮੌਤ ਹੋ ਗਈ।

ਬੱਚੇ ਦੀ ਲਾਸ਼ ਅੰਤਿਮ ਸੰਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਭਾਜਪਾ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਪੁਲਸ ਨੂੰ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਭਾਜਪਾ ਨੇਤਾ ਦੇ ਪਰਿਵਾਰ ਨੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਦੋਸ਼ ਹੈ ਕਿ ਸਿੰਘ ਨੂੰ ਪੂਰੀ ਸੁਰੱਖਿਆ ਨਹੀਂ ਦਿੱਤੀ ਗਈ ਸੀ। ਘਟਨਾ ’ਚ ਸਿੰਘ ਵੀ ਜ਼ਖਮੀ ਹੋ ਗਏ ਸਨ।

ਹਮਲੇ ਦੇ ਤੁਰੰਤ ਬਾਅਦ, ਪੁਲਸ ਅਤੇ ਸੁਰੱਖਿਆ ਫ਼ੋਰਸਾਂ ਨੇ ਨਗਰ ਦੇ ਅੰਦਰ ਅਤੇ ਨੇੜੇ-ਤੇੜੇ ਤਲਾਸ਼ ਕੀਤੀ। ਭਾਜਪਾ ਦੀ ਜੰਮੂ ਕਸ਼ਮੀਰ ਇਕਾਈ ਦੇ ਮੁਖੀ ਰਵਿੰਤਰ ਰੈਨਾ ਨੇ ਘਟਨਾ ਨੂੰ ਕਾਇਰਤਾਪੂਰਨ ਕਰਾਰ ਦਿੰਦੇ ਹੋਏ ਕਿਹਾ ਕਿ ਭਾਜਪਾ ਨੇਤਾਵਾਂ ’ਤੇ ਅਤੱਵਾਦੀ ਹਮਲਿਆਂ ਦੀ ਸਾਜਿਸ਼ ਪਾਕਿਸਤਾਨ ਰਚ ਰਿਹਾ ਹੈ। ਉਨ੍ਹਾਂ ਕਿਹਾ,‘‘ਅਸੀਂ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਪੁਲਸ ਨੂੰ ਇਸ ਲਈ ਜ਼ਿੰਮੇਵਾਰ ਅੱਤਵਾਦੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ।’’