ਜੰਮੂ-ਕਸ਼ਮੀਰ : ਸ੍ਰੀਨਗਰ ‘ਚ ਮੁਕਾਬਲਾ, CRPF ‘ਤੇ ਹਮਲਾ ਕਰਨ ਵਾਲਾ ਅੱਤਵਾਦੀ ਢੇਰ

by jaskamal

ਨਿਊਜ਼ ਡੈਸਕ : ਸ਼੍ਰੀਨਗਰ 'ਚ ਸੁਰੱਖਿਆ ਕਰਮੀਆਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਆਪਰੇਸ਼ਨ 'ਚ ਹੁਣ ਤੱਕ ਇੱਕ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਦੇ ਅਨੁਸਾਰ, ਕਾਰਵਾਈ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ CRPF ਜਵਾਨਾਂ 'ਤੇ ਹਮਲਾ ਕਰਨ ਵਾਲਾ ਇੱਕ ਅੱਤਵਾਦੀ ਮਾਰਿਆ ਗਿਆ ਹੈ। ਜਦਕਿ ਦੂਜੇ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ।

ਇਕ ਅਧਿਕਾਰੀ ਮੁਤਾਬਕ ਬਿਸ਼ੰਬਰ ਨਗਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਇਕ ਅੱਤਵਾਦੀ ਮਾਰਿਆ ਗਿਆ।

More News

NRI Post
..
NRI Post
..
NRI Post
..