ਜੰਮੂ-ਕਸ਼ਮੀਰ ‘ਚ ਆਤੰਕੀ ਹਮਲਾ ਟਾਲਿਆ ਸੁਰੱਖਿਆ ਬੱਲ ਨਾਲ ਗੋਲੀ ਬਾਰੀ ‘ਚ 3 ਆਤੰਕੀ ਢੇਰ

by vikramsehajpal

ਜੰਮੂ-ਕਸ਼ਮੀਰ(ਦੇਵ ਇੰਦਰਜੀਤ) : ਅੱਤਵਾਦੀਆਂ ਨੇ ਆਤਮਸਮਰਪਣ ਦੀ ਪੇਸ਼ਕਸ਼ ਠੁਕਰਾ ਦਿੱਤੀ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਸੁਰੱਖਿਆ ਫ਼ੋਰਸਾਂ 'ਤੇ ਇਕ ਹੱਥਗੋਲਾ ਵੀ ਸੁੱਟਿਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਵੀਰਵਾਰ ਨੂੰ ਇਕ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਦੇ ਮਾਰੇ ਗਏ, ਜਦੋਂ ਕਿ ਇਕ ਅੱਤਵਾਦੀ ਨੇ ਸੁਰੱਖਿਆ ਫ਼ੋਰਸਾਂ ਸਾਹਮਣੇ ਆਤਮਸਮਰਪਣ ਕਰ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੂੰ ਦੱਖਣੀ ਕਸ਼ਮੀਰ ਦੇ ਕਨਿਗਮ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ।

ਜਿਸ ਤੋਂ ਬਾਅਦ ਰਾਤ ਨੂੰ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਅਲ-ਬਦਰ ਸੰਗਠਨ ਦੇ 4 ਨਵੇਂ ਸਥਾਨਕ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਪਤਾ ਲੱਗਾ ਤਾਂ ਸੁਰੱਖਿਆ ਫ਼ੋਰਸਾਂ ਨੇ ਜ਼ਿਆਦਾ ਸੰਜਮ ਵਰਤਿਆ ਅਤੇ ਉਨ੍ਹਾਂ ਨੂੰ ਆਤਮਸਮਰਪਣ ਲਈ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਮੁਕਾਬਲੇ ਦੌਰਾਨ ਇਕ ਅੱਤਵਾਦੀ ਨੇ ਸੁਰੱਖਿਆ ਫ਼ੋਰਸਾਂ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ, ਜਦੋਂ ਕਿ ਤਿੰਨ ਹੋਰ ਮਾਰੇ ਗਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਆਤਮਸਮਰਪਣ ਕਰਨ ਵਾਲੇ ਅੱਤਵਾਦੀ ਦੀ ਪਛਾਣ ਤੌਸਿਫ਼ ਅਹਿਮਦ ਦੇ ਰੂਪ 'ਚ ਕੀਤੀ ਗਈ ਹੈ।

More News

NRI Post
..
NRI Post
..
NRI Post
..